ਉਮਰਾਨੰਗਲ 5 ਸਾਲ ਬਾਅਦ ਹੋਏ ਬਹਾਲ

ਚੰਡੀਗੜ੍ਹ, 11 ਜੁਲਾਈ (ਖ਼ਬਰ ਖਾਸ ਬਿਊਰੋ)

ਬਹਿਬਲ ਕਲਾਂ, ਬਰਗਾੜੀ ਮਾਮਲੇ ਵਿਚ ਪੁਲਿਸ ਗੋਲੀ ਕਾਂਡ ਮਾਮਲੇ ਕਾਰਨ ਸੁਰਖੀਆ ਵਿਚ ਆਏ 1995 ਬੈਚ ਦੇ ਵਿਵਾਦਿਤ IPS ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਗ੍ਰਹਿ  ਵਿਭਾਗ ਨੇ ਹੁਕਮ ਜਾਰੀ ਕਰ ਦਿੱਤਾ ਕਰ ਦਿੱਤਾ ਹੈ। ਕਰੀਬ ਪੰਜ ਸਾਲ ਦੇ ਵਕਫ਼ੇ ਬਾਅਦ ਉਮਰਾਨੰਗਲ ਪੁਲਿਸ ਵਿਭਾਗ ਦੀ ਨੌਕਰੀ ਜੁਆਇਨ ਕਰਨਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਅਤਲ  ਕੀਤਾ ਸੀ। ਕੋਟਕਪੁਰਾ, ਬਹਿਬਲ ਕਲਾਂ ਤੇ ਬਰਗਾੜੀ ਕਾਂਡ ਵਿਚ ਪੁਲਿਸ ਨੇ ਕੇਸ ਦਰਜ਼ ਕੀਤਾ ਸੀ, ਜਿਸ ਵਿਚ ਉਮਰਾਨੰਗਲ ਨੂੰ ਵੀ ਪਾਰਟੀ ਬਣਾਇਆ ਗਿਆ ਹੈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਕੈਪਟਨ ਸਰਕਾਰ ਨੇ ਕੀਤਾ ਸੀ ਮੁਅਤੱਲ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ 26 ਫਰਵਰੀ 2019 ਨੂੰ ਕੇਸ ਦਰਜ਼ ਹੋਣ ਬਾਅਦ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਅਤਲ ਕੀਤਾ ਸੀ। ਉਸਤੋਂ ਬਾਅਦ  ਮੁੜ 20 ਨਵੰਬਰ 2020 ਅਤੇ 22 ਮਾਰਚ 2021 ਨੂੰ ਤੀਜ਼ਾ ਮੁਅ੍ਤਲੀ ਦਾ ਹੁਕਮ ਜਾਰੀ ਕੀਤਾ ਸੀ।  ਉਮਰਾਨੰਗਲ ਨੂੰ ਬਹਾਲ ਹੋਣ ਲਈ ਲੰਬੀ ਕਾਨੂੰਨੀ ਲੜਾਈ ਲੜਨੀ ਪਈ ਹੈ।

ਉਮਰਾਨੰਗਲ ਨੇ ਮੁਅਤਲ ਕੀਤੇ ਜਾਣ ਦੇ ਹੁਕਮਾਂ ਨੂੰ ਪਹਿਲਾਂ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿਚ ਚੁਣੌਤੀ ਦਿੱਤੀ ਸੀ, ਪਰ ਕੈਟ ਨੇ 1 ਫਰਵਰੀ 2023 ਨੂੰ ਉਸਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਸਨੇ 15 ਫਰਵਰੀ, 2023 ਨੂੰ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ। ਹਾਈਕੋਰਟ ਦੇ  ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਸੁਦੀਪਤੀ ਸ਼ਰਮਾ ਦੀ ਬੈਂਚ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦਾ  ਹੁਕਮ ਦਿੱਤਾ ਸੀ।

ਹੋਰ ਪੜ੍ਹੋ 👉  ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

Leave a Reply

Your email address will not be published. Required fields are marked *