‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

ਚੰਡੀਗੜ੍ਹ, 13 ਜੁਲਾਈ (ਖ਼ਬਰ ਖਾਸ ਬਿਊਰੋ)

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਤੋਂ ਬਾਅਦ ‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਢੋਲ ਵਜਾ ਕੇ ਖ਼ੁਸ਼ੀ ਮਨਾਈ ਅਤੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ।

ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਤੇ ਲਿਖਿਆ “ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖ਼ੁਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ”।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਜਿੱਤ ਤੋਂ ਬਾਅਦ ਪਾਰਟੀ ਦਫ਼ਤਰ ਪੁੱਜੇ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ।

ਮੀਡੀਆ ਨਾਲ ਗੱਲਬਾਤ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। ਸਾਡੇ ਉਮੀਦਵਾਰ ਮੋਹਿੰਦਰ ਭਗਤ ਬਹੁਤ ਹੀ ਨੇਕ ਤੇ ਸਾਫ਼ ਅਕਸ ਇਨਸਾਨ ਹਨ। ਲੋਕ ਸਾਡੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੇ ਨਾਲ ਖੜੇ ਹਨ। ਇਸ ਚੋਣ ਵਿੱਚ ਵੀ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ ਅਤੇ ਭਾਜਪਾ ਨੂੰ ਦੱਸ ਦਿੱਤਾ ਹੈ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਪਹਿਲੀ ਪਸੰਦ ਆਮ ਆਦਮੀ ਪਾਰਟੀ ਹੀ ਹੈ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਰਤੀ ਜਨਤਾ ਪਾਰਟੀ ਤੋਂ ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਹੈ। ਭਾਰਤੀ ਜਨਤਾ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ।

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ‘ਆਪ’ ਉਮੀਦਵਾਰ ਮੋਹਿੰਦਰ ਭਗਤ ਦੀ ਵੱਡੀ ਜਿੱਤ ਕਾਰਨ ਵਿਰੋਧੀ ਪਾਰਟੀਆਂ ਦਾ ਸਾਰੇ ਪ੍ਰਾਪੇਗੰਡਾ ਫੇਲ ਹੋ ਗਏ। ਮੋਹਿੰਦਰ ਭਗਤ ਦਾ ਪਰਿਵਾਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੇ ਦਿਲਾਂ ਵਿੱਚ ਵਸਿਆ ਹੋਇਆ ਹੈ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਹੈ ਜੋ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ। ਇਸੇ ਲਈ ਜਲੰਧਰ ਪੱਛਮੀ ਦੇ ਲੋਕਾਂ ਨੇ ਸਾਨੂੰ ਇੰਨੀ ਵੱਡੀ ਜਿੱਤ ਦਾ ਤੋਹਫ਼ਾ ਦਿੱਤਾ ਹੈ।
ਇਸ ਰਾਹੀਂ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਪ੍ਰਵਾਨ ਕੀਤਾ ਹੈ। ਈਟੀਓ ਨੇ ਦੱਸਿਆ ਕਿ ਸ਼ੀਤਲ ਅੰਗੁਰਾਲ ਪੈੱਨ ਡਰਾਈਵ ਲੈ ਕੇ ਇੱਧਰ-ਉੱਧਰ ਘੁੰਮਦਾ ਰਿਹਾ ਪਰ ਉਸ ਨੂੰ ਕੁਝ ਹਾਸਲ ਨਹੀਂ ਹੋਇਆ ਕਿਉਂਕਿ ਲੋਕਾਂ ਨੂੰ ਪਤਾ ਸੀ ਕਿ ਉਹ ਡਰਾਮਾ ਕਰ ਰਿਹਾ ਹੈ। ਇਸੇ ਲਈ ਜਨਤਾ ਨੇ ਅਜਿਹੇ ਲੋਕਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

Leave a Reply

Your email address will not be published. Required fields are marked *