ਅੰਮ੍ਰਿਤਸਰ 15 ਜੁਲਾਈ (ਖ਼ਬਰ ਖਾਸ ਬਿਊਰੋ)
ਬਾਗੀ ਅਕਾਲੀ ਆਗੂਆਂ ਦੀ ਚਿੱਠੀ ਉਤੇ ਵਿਚਾਰ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿਚ ਵੱਖ -ਵੱਖ ਪੰਥਕ ਮੁੱਦਿਆਂ ਤੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਾਹਿਬਾਨ ਨੇ ਇਕੱਤਰਤਾ ਤੋਂ ਅਰਦਾਸ ਕਰਨ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਮੀਟਿੰਗ ਸ਼ੁਰੂ ਹੋਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਚੋਂ ਭਾਈ ਮੰਗਲ ਸਿੰਘ ਮੀਟਿੰਗ ਵਿਚ ਹਾਜ਼ਰ ਹਨ।
ਅਪਡੇਟ ਥੋੜੀ ਦੇਰ ਬਾਅਦ–UPdate