ਸੈਨਾ ਤੇ ਅੱਤਵਾਦੀਆ ਵਿਚ ਮੁਕਾਬਲੇ ਦੌਰਾਨ ਚਾਰ ਜਵਾਨ ਸ਼ਹੀਦ

ਜੰਮੂ, 16 ਜੁਲਾਈ  (ਖ਼ਬਰ ਖਾਸ ਬਿਊਰੋ)

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਦੇ ਜੰਗਲੀ ਇਲਾਕੇ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਚਾਰ ਜਵਾਨ ਸ਼ਹੀਦ ਹੋ ਗਏ ਹਨ। ਜਾਣਕਾਰੀ ਅਨੁਸਾਰ ਮੁਕਾਬਲੇ ਦੌਰਾਨ ਪੰਜ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਸਨ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਚਾਰ ਜਵਾਨਾਂ ਦੀ ਮੌਤ ਹੋ ਗਈ।

ਡੋਡਾ ਜ਼ਿਲੇ ਦੇ ਦੇਸਾ ਜੰਗਲੀ ਖੇਤਰ ‘ਚ ਸੋਮਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਗੰਭੀਰ ਹਾਲਤ ‘ਚ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ‘ਚੋਂ ਇਕ ਅਧਿਕਾਰੀ ਸਮੇਤ ਚਾਰ ਜਵਾਨਾਂ ਦੀ ਮੌਤ ਹੋ ਗਈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਘਟਨਾ ਵਾਲੀ ਥਾਂ ‘ਤੇ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਉਦੋਂ ਸ਼ੁਰੂ ਹੋਇਆ ਜਦੋਂ ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ਦੇ ਜਵਾਨਾਂ ਨੇ ਦੇਸਾ ਜੰਗਲੀ ਖੇਤਰ ਦੇ ਧਾਰੀ ਗੋਟੇ ਉਰਰਬਾਗੀ ਵਿੱਚ ਸ਼ਾਮ ਕਰੀਬ 7.45 ਵਜੇ ਇੱਕ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਲਿਖਿਆ, “ਖਾਸ ਖੁਫੀਆ ਜਾਣਕਾਰੀ ਦੇ ਅਧਾਰ ‘ਤੇ, ਡੋਡਾ ਦੇ ਉੱਤਰ ਵਿੱਚ ਆਮ ਖੇਤਰ ਵਿੱਚ ਫੌਜ ਅਤੇ ਪੁਲਿਸ ਦੁਆਰਾ ਇੱਕ ਸੰਯੁਕਤ ਆਪ੍ਰੇਸ਼ਨ ਚੱਲ ਰਿਹਾ ਸੀ।” ਰਾਤ ਕਰੀਬ 9 ਵਜੇ ਅੱਤਵਾਦੀਆਂ ਨਾਲ ਸੰਪਰਕ ਹੋਇਆ, ਜਿਸ ਤੋਂ ਬਾਅਦ ਭਾਰੀ ਗੋਲੀਬਾਰੀ ਹੋਈ। ਇਲਾਕੇ ‘ਚ ਵਾਧੂ ਫੌਜ ਭੇਜੀ ਗਈ ਹੈ।
24 ਘੰਟੇ ਪਹਿਲਾਂ ਹੀ ਤਿੰਨ ਅੱਤਵਾਦੀ ਮਾਰੇ ਗਏ ਸਨ
ਸਿਰਫ 24 ਘੰਟੇ ਪਹਿਲਾਂ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਮਾਰੇ ਗਏ ਤਿੰਨ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਹੋਏ ਹਨ। ਕੰਟਰੋਲ ਰੇਖਾ ਨੇੜੇ ਮੁਕਾਬਲੇ ‘ਚ ਮਾਰੇ ਗਏ ਅੱਤਵਾਦੀ ਵੱਡੇ ਹਮਲੇ ਦੀ ਤਿਆਰੀ ਕਰ ਰਹੇ ਸਨ। ਪਰ ਇਸ ਤੋਂ ਪਹਿਲਾਂ ਹੀ ਚੌਕਸ ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਉਨ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਅੱਤਵਾਦੀਆਂ ਦਾ ਇਰਾਦਾ ਜੰਮੂ-ਕਸ਼ਮੀਰ ‘ਚ ਸ਼ਾਂਤੀ ਭੰਗ ਕਰਨਾ ਸੀ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, 268 ਬ੍ਰਿਗੇਡ ਕੇਰਨ ਸੈਕਟਰ ਦੇ ਕਮਾਂਡਰ, ਬੀਟੀਆਈਜੀ ਐਨਐਲ ਕੁਰਕਰਨੀ ਨੇ ਕਿਹਾ ਕਿ ਆਪਰੇਸ਼ਨ ਧਨੁਸ਼ ਇੱਕ ਮਹੱਤਵਪੂਰਨ ਸਫਲਤਾ ਹੈ। ਇਸ ਵਿੱਚ ਕੁਪਵਾੜਾ ਪੁਲਿਸ ਦੇ ਨਾਲ ਸਾਂਝੇ ਯਤਨਾਂ ਨੇ ਕੇਰਨ ਸੈਕਟਰ ਵਿੱਚ ਕੰਟਰੋਲ ਰੇਖਾ (ਐਲਓਸੀ) ਉੱਤੇ ਘੁਸਪੈਠ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ।

ਇਸ ਕਾਰਵਾਈ ਦੌਰਾਨ ਤਿੰਨ ਏ.ਕੇ.-47 ਰਾਈਫਲਾਂ, ਚਾਰ ਪਿਸਤੌਲਾਂ ਅਤੇ ਛੇ ਹੈਂਡ ਗ੍ਰਨੇਡਾਂ ਸਮੇਤ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਪਾਕਿਸਤਾਨੀ ਨਿਸ਼ਾਨ ਵਾਲੀਆਂ ਸਿਗਰਟਾਂ ਅਤੇ ਖਾਣ-ਪੀਣ ਦੀਆਂ ਵਸਤੂਆਂ ਵੀ ਜ਼ਬਤ ਕੀਤੀਆਂ ਗਈਆਂ ਹਨ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਸੁਰੱਖਿਆ ਬਲ ਅੱਤਵਾਦੀਆਂ ਨੂੰ ਖਤਮ ਕਰਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਪਿਛਲੇ ਹਫਤੇ ਕੁਲਗਾਮ ਜ਼ਿਲੇ ‘ਚ ਸੁਰੱਖਿਆ ਬਲਾਂ ਨੇ ਵੱਖ-ਵੱਖ ਮੁਕਾਬਲੇ ‘ਚ ਛੇ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

ਜੰਮੂ-ਕਸ਼ਮੀਰ ‘ਚ ਹਾਲ ਦੇ ਦਿਨਾਂ ‘ਚ ਅੱਤਵਾਦੀ ਹਮਲਿਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9 ਜੂਨ ਨੂੰ ਸਹੁੰ ਚੁੱਕੀ ਸੀ, ਉਸੇ ਦਿਨ ਅੱਤਵਾਦੀਆਂ ਨੇ ਰਿਆਸੀ ‘ਚ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ‘ਤੇ ਹਮਲਾ ਕਰ ਦਿੱਤਾ ਸੀ। ਇਸ ਕਾਰਨ ਬੱਸ ਖੱਡ ਵਿੱਚ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। 9 ਤੋਂ 11 ਜੂਨ ਦਰਮਿਆਨ ਅੱਤਵਾਦੀਆਂ ਵੱਲੋਂ ਚਾਰ ਹਮਲੇ ਕੀਤੇ ਗਏ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਇਸ ਤੋਂ ਬਾਅਦ, ਜੁਲਾਈ ਦੀ ਸ਼ੁਰੂਆਤ ਵਿੱਚ, 8 ਜੁਲਾਈ ਨੂੰ, ਕਠੂਆ ਦੇ ਬਦਨੋਟਾ ਖੇਤਰ ਵਿੱਚ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਇੱਕ ਸਮੂਹ ਦੁਆਰਾ ਇੱਕ ਫੌਜੀ ਗਸ਼ਤੀ ਦਲ ‘ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ।

Leave a Reply

Your email address will not be published. Required fields are marked *