ਸੁਖਬੀਰ ਬਾਦਲ 24 ਨੂੰ ਹੋਣਗੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ !

ਚੰਡੀਗੜ੍ਹ, 16 ਜੁਲਾਈ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿੱਖਾਂ ਦੇ ਸਰਵ ਉਚ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਨਿਮਾਣੇ ਸਿੱਖ ਦੀ ਤਰ੍ਹਾਂ ਪੇਸ਼ ਹੋਣਗੇ। ਸੁਖਬੀਰ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਐਕਸ ਉਤੇ ਸਾਂਝੀ ਕੀਤੀ ਹੈ। ਸੁਖਬੀਰ ਦੇ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਪੇਸ਼  ਹੋਣ ਨੂੰ ਲੈ ਕੇ ਸਾਰਿਆਂ ਦੀ ਉਤਸੁਕਤਾ ਵੱਧ ਗਈ ਹੈ, ਅਤੇ ਬਾਗੀ ਧੜ੍ਹੇ ਦੇ ਆਗੂਆਂ ਨੇ ਜਥੇਦਾਰ ਸਾਹਿਬਾਨ ਵਲੋਂ ਸੁਖਬੀਰ ਨੂੰ ਤਲਬ  ਕਰਨ ਦੇ ਫੈਸਲੇ ਦਾ ਸਵਾਗਤ ਵੀ ਕੀਤਾ ਹੈ।

ਸੁਖਬੀਰ ਨੇ ਕਿਹਾ–

“ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਪੇਸ਼ ਹੋਵੇਗਾ।”

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਸੁਖਬੀਰ ਬਾਦਲ ਕਦੋਂ ਪੇਸ਼ ਹੋਣਗੇ ਅਤੇ ਜਥੇਦਾਰ ਸਾਹਿਬਾਨ ਸੁਖਬੀਰ ਨੂੰ ਕੀ ਸਜ਼ਾ ਸਣਾਉਣਗੇ, ਇਸਨੂੰ ਲੈ ਕੇ ਸਾਰਿਆਂ ਖਾਸਕਰਕੇ ਸਿੱਖਾਂ ਦੀ ਉਤਸੁਕਤਾ ਵਧੀ ਹੋਈ ਹੈ। ਅਕਾਲੀ ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਅਗਲੇ ਦਸ ਦਿਨਾਂ ਵਿਚ ਪੇਸ਼ ਹੋਣ ਦਾ ਮਨ ਬਣਾਇਆ ਹੈ। ਪੰਜ ਸਿੰਘ ਸਾਹਿਬਾਨ ਨੇ ਸੌਮਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਇਕੱਤਰਤਾ ਕਰਕੇ ਸੁਖਬੀਰ ਬਾਦਲ ਨੂੰ ਪੰਦਰਾਂ ਦਿਨਾਂ ਦੇ ਅੰਦਰ ਲਿਖਤੀ ਰੂਪ ਵਿਚ ਆਪਣਾ ਸਪਸ਼ਟੀਕਰਨ, ਪੱਖ਼ ਰੱਖਣ ਲਈ ਕਿਹਾ ਹੈ।

ਜਾਣਕਾਰੀ ਅਨੁਸਾਰ ਸੁਖਬੀਰ ਬਾਦਲ 24 ਜਾਂ 25 ਜੁਲਾਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋ ਸਕਦੇ ਹਨ। ਸੁਖਬੀਰ ਬਾਦਲ ਦੇ ਲਿਖਤੀ ਸਪਸ਼ਟੀਕਰਨ ਦੇਣ ਤੋਂ ਬਾਅਦ ਸਿੰਘ ਸਾਹਿਬਾਨ ਦੁਬਾਰਾ ਫਿਰ ਆਪਣੀ ਇਕੱਤਰਤਾ (ਮੀਟਿੰਗ) ਕਰਨਗੇ ਅਤੇ ਸੁਖਬੀਰ ਬਾਦਲ ਵਲੋਂ ਭੇਜੇ ਸਪਸ਼ਟੀਕਰਨ ਦੀ ਘੋਖ ਕਰਨ ਬਾਅਦ ਹੀ ਫੈਸਲਾ ਸੁਣਾਇਆ ਜਾਵੇਗਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਪੰਥਕ ਹਲਕਿਆਂ ਵਿਚ ਚਰਚਾ ਹੈ ਕਿ ਜਥੇਦਾਰ ਸਾਹਿਬਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਲਗਾ ਸਕਦੇ ਹਨ। ਵੈਸੇ ਸੁਖਬੀਰ ਬਾਦਲ ਖੁਦ ਅਤੀਤ ਵਿਚ ਹੋਈਆਂ ਗਲਤੀਆਂ ਦੀ ਮਾ੍ਫ਼ੀ ਮੰਗ ਚੁੱਕੇ ਹਨ ਅਤੇ ਆਪਣੇ ਪੱਧਰ ਉਤੇ ਦਰਬਾਰ ਸਾਹਿਬ ਵਿਖੇ ਜੋੜਿਆ, ਭਾਂਡਿਆ ਦੀ ਸਫ਼ਾਈ ਦੀ ਸੇਵਾ ਕਰ ਚੁੱਕੇ  ਹਨ। ਪੰਥਕ ਹਲਕਿਆਂ ਵਿਚ ਚਰਚਾ ਹੈ ਕਿ ਇਕੱਲਾ ਸੁਖਬੀਰ ਬਾਦਲ ਹੀ ਨਹੀਂ ਪਾਰਟੀ ਦੀ ਦੂਜੀ ਲੀਡਰਸ਼ਿਪ ਉਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ, ਇਸ ਲਈ ਬਾਕੀ ਲੀਡਰਸ਼ਿਪ ਨੂੰ ਵੀ ਸਿੰਘ ਸਾਹਿਬਾਨ ਕਟਹਿਰੇ ਵਿਚ ਖੜ੍ਹਾ ਕਰ ਸਕਦੇ ਹਨ। ਵੈਸੇ ਬਾਗੀ ਧੜ੍ਹੇ ਦੇ ਆਗੂਆਂ ਨੇ ਪਹਿਲਾਂ ਹੀ ਜਥੇਦਾਰ ਸਾਹਿਬ ਨੂੰ ਲਿਖਤੀ ਰੂਪ ਵਿਚ ਅਤੀਤ ਵਿਚ ਹੋਈਆਂ ਗਲਤੀਆਂ ਬਾਰੇ ਸਜ਼ਾ ਭੁਗਤਣ ਦੀ ਗੱਲ ਕਹਿ ਦਿੱਤੀ ਹੈ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਸੁਖਬੀਰ ਬਾਦਲ ਆਪਣਾ ਕੀ ਪੱਖ ਰੱਖਣਗੇ। ਡੇਰਾ ਸਿਰਸਾ ਦੇ ਮੁਖੀ ਨੂੰ ਮਾਫ਼ੀ ਦੇਣ, ਬੇਅਦਬੀ ਦੀਆਂ ਘਟਨਾਵਾਂ,ਸੁਮੇਧ ਸੈਣੀ ਨੂੰ ਡੀਜੀਪੀ ਲਗਾਉਣ ਦੇ ਮਾਮਲੇ ਵਿਚ ਉਹ ਸਾਰੀ ਜੁੰਮੇਵਾਰੀ ਆਪਣੇ ਸਿਰ ਲੈਣਗੇ ਜਾਂ ਫਿਰ ਸਮੁੱਚੀ ਲੀਡਰਸ਼ਿਪ ਨੂੰ ਬਰਾਬਰ ਦੇ ਭਾਗੀਦਾਰ ਬਣਾਉਣਗੇ। ਜੇਕਰ ਸੁਖਬੀਰ ਨੇ ਡੇਰਾ ਮੁਖੀ ਨੂੰ ਮਾਫ਼ੀ ਦੇਣ ਦੇ ਮਾਮਲੇ ਵਿਚ ਸਮੁੱਚੀ ਲੀਡਰਸ਼ਿਪ ਦੀ ਸਹਿਮਤੀ ਹੋਣ ਦੀ ਗੱਲ ਕਹਿ ਦਿੱਤੀ ਤਾਂ ਅਕਾਲੀ ਦਲ ਦੀ ਸਮੁ੍ਚੀ ਲੀਡਰਸ਼ਿਪ ਸਮੇਤ ਬਾਗੀ ਧੜ੍ਹੇ ਦੇ ਆਗੂਆਂ ਨੂੰ ਵੀ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋਣਾ ਪੈ ਸਕਦਾ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *