ਜਾਅਲੀ SC ਸਰਟੀਫਿਕੇਟ ‘ਤੇ ਕਰਦਾ ਸੀ ਨੌਕਰੀ ਫੜਿਆ ਗਿਆ

ਚੰਡੀਗੜ੍ਹ, 19 ਜੁਲਾਈ (ਖ਼ਬਰ ਖਾਸ ਬਿਊਰੋ)

ਜਾਅਲੀ SC ਸਰਟੀਫਿਕੇਟ ਬਣਾਕੇ ਨੌਕਰੀ ਕਰਨ ਵਾਲੇ ਇਕ ਹੋਰ ਅਧਿਕਾਰੀ ਦਾ ਭੇਤ ਖੁੱਲ੍ਹ ਗਿਆ ਹੈ। ਕਰੀਬ ਪਿਛਲੇ 26 ਸਾਲਾਂ ਤੋ ਸਬੰਧਤ ਮੁਲਾਜ਼ਮ ਵਣ ਵਿਭਾਗ ਵਿਚ ਨੌਕਰੀ ਕਰ ਰਿਹਾ ਹੈ ਅਤੇ ਅੱਜਕੱਲ੍ਹ ਅੰਮ੍ਰਿਤਸਰ ਵਿਖੇ ਨੌਕਰੀ ਕਰ ਰਿਹਾ ਹੈ। ਸੂਤਰਾਂ ਮੁਤਾਬਿਕ ਵਣ ਵਿਭਾਗ ਨੇ ਭੇਤ ਖੁੱਲਣ ਬਾਅਦ ਮੁਲਾਜਮ ਨੂੰ ਮੁਅਤਲ ਕਰ ਦਿੱਤਾ ਹੈ ਅਤੇ ਉਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਸਬੰਧਤ ਮੁਲਾਜ਼ਮ ਪੰਜਾਬ ਵਿਚ ਪੇਂਡੂ ਖੇਤਰ ਵਿਚ ਸਭਤੋ ਵੱਧ ਤਾਕਤਵਾਰ ਮੰਨੇ ਜਾਂਦੇ  ਭਾਈਚਾਰੇ ਨਾਲ ਸਬੰਧਤ ਹੈ, ਤੇ ਉਸਨੇ ਮਜ਼ਬੀ ਸਿੱਖ,( ਬਾਲਮੀਕ ਭਾਈਚਾਰਾ) ਦਾ ਸਰਟੀਫਿਕੇਟ ਬਣਾਇਆ ਹੋਇਆ ਸੀ। ਦਿਲਚਸਪ ਗੱਲ ਹੈ ਕਿ ਸਬੰਧਤ ਮੁਲਾਜ਼ਮ ਦਾ ਨਾਮ ਬਹੁਤ ਹੀ ਹਰਮਨ ਪਿਆਰੇ ਫੁੱਲ ਨਾਲ ਮਿਲਦਾ ਹੈ ਤੇ ਹੁਣ ਗੁਲਾਬ ਸਿੰਘ ਮੁਰਝਾ ਗਿਆ ਹੈ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਪਤਾ ਲੱਗਿਆ ਹੈ ਕਿ ਸਬੰਧਤ ਮੁਲਾਜ਼ਮ ਨੇ ਬਚਣ ਲਈ ਬਹੁਤ ਜ਼ੋਰ ਮਾਰਿਆ ਪਰ ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਕ੍ਰਿਸ਼ਨ ਕੁਮਾਰ ਦੀ ਬਾਜ਼ ਅੱਖ ਤੋਂ ਬਚ ਨਾ ਸਕਿਆ।

ਉਧਰ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਪ੍ਰੈ੍ਸ ਬਿਆਨ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ਉੱਤੇ ਆਰੰਭ ਦਿੱਤੀ ਗਈ ਹੈ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

 

Leave a Reply

Your email address will not be published. Required fields are marked *