ਰਾਂਚੀ(ਝਾਰਖੰਡ), 19 ਜੁਲਾਈ (ਖ਼ਬਰ ਖਾਸ ਬਿਊਰੋ)
ਸੀਬੀਆਈ ਨੇ ਨੀਟ ਯੂਜੀ ਪੇਪਰ ਲੀਕ ਮਾਮਲੇ ਵਿਚ ਅੱਜ ਰਾਂਚੀ ਦੇ ਰਾਜਿੰਦਰਾ ਇੰਸਟੀਚਿਉੂਟ ਆਫ਼ ਮੈਡੀਕਲ ਸਾਇੰਸਿਜ਼ ਦੀ ਐੱਮਬੀਬੀਐੱਸ ਪਹਿਲੇ ਸਾਲ ਦੀ ਵਿਦਿਆਰਥਣ ਨੂੰ ਹਿਰਾਸਤ ਵਿਚ ਲਿਆ ਹੈ। ਵਿਦਿਆਰਥਣ ਤੋਂ ਬੁੱਧਵਾਰ ਨੂੰ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਲੰਘੇ ਦਿਨ ਏਮਜ਼ ਪਟਨਾ ਦੇ ਚਾਰ ਐੱਮਬੀਬੀਐੱਸ ਵਿਦਿਆਰਥੀਆਂ ਨੂੰ ਗਿ੍ਫ਼ਤਾਰ ਕੀਤਾ ਸੀ। ਏਅੱਨਆਈ