ਐਲਾਨ ਕਿਸੇ ਵੇਲੇ ਵੀ ਸੰਭਵ,
ਚੰਡੀਗੜ੍ਹ, 19 ਜੁਲਾਈ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਸ਼ੁੱਕਰਵਾਰ ਬਾਅਦ ਦੁਪਹਿਰ ਬੈਠਕ ਸੱਦੀ ਹੈ, ਜਿਸ ਵਿਚ ਮੁੱਖ ਸਕੱਤਰ, ਸੂਬਾਈ ਚੋਣ ਕਮਿਸ਼ਨਰ ਤੇ ਐਡਵੋਕੇਟ ਜਨਰਲ ਵੀ ਸ਼ਾਮਲ ਹੋਣਗੇ।
ਇਸ ਬੈਠਕ ਨਾਲ ਇਨ੍ਹਾਂ ਕਿਆਸਾਂ ਨੇ ਜ਼ੋਰ ਫੜ ਲਿਆ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਸੂਬੇ ਵਿਚ ਨਿਗਮ ਤੇ ਪੰਚਾਇਤ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਕਰ ਸਕਦੀ ਹੈ। ਪੰਜਾਬ ਦੀਆਂ 13241 ਪੰਚਾਇਤਾਂ ਭੰਗ ਕਰਕੇ ਇਨ੍ਹਾਂ ਦੇ ਪ੍ਰਸ਼ਾਸਕ ਲਾਏ ਜਾ ਚੁੱਕੇ ਹਨ ਅਤੇ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ- ਪੰਜ ਨਗਰ ਨਿਗਮਾਂ ਦੀਆਂ ਚੋਣਾਂ ਵੀ ਬਕਾਇਆ ਹਨ।