ਚੋਣ ਬਾਂਡ ਸਕੀਮ: ਕੋਰਟ ਦੀ ਨਿਗਰਾਨੀ ਹੇਠ ‘ਸਿਟ’ ਜਾਂਚ ਦੀ ਮੰਗ ਕਰਦੀ ਜਨਹਿੱਟ ਪਟੀਸ਼ਨ ’ਤੇ ਸੁਣਵਾਈ 22 ਜੁਲਾਈ ਨੂੰ

ਨਵੀਂ ਦਿੱਲੀ, 19 ਜੁਲਾਈ (ਖ਼ਬਰ ਖਾਸ ਬਿਊਰੋ)

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਇਲੈਕਟੋਰਲ (ਚੋਣ) ਬਾਂਡ ਸਕੀਮ ਦੀ ਕੋਰਟ ਦੀ ਨਿਗਰਾਨੀ ਹੇਠ ‘ਸਿਟ’ ਜਾਂਚ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ’ਤੇ 22 ਜੁਲਾਈ ਨੂੰ ਸੁਣਵਾਈ ਕਰੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਦਾਇਰ ਹਲਫ਼ਨਾਮਿਆਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਦੋ ਐੱਨਜੀਓ’ਜ਼- ਕੌਮਨ ਕਾਜ਼ ਤੇ ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (ਸੀਪੀਆਈਐੱਲ) ਵੱਲੋਂ ਦਾਇਰ ਪਟੀਸ਼ਨਾਂ ਨੂੰ ਸੁਣਵਾਈ ਲਈ ਸੋਮਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਦਿੱਲੀ ਤੋ ਅੱਜ ਪਹਿਲੀ ਫਲਾਈਟ ਪਹੁੰਚੀ ਹਲਵਾਰਾ ਏਅਰਪੋਰਟ, ਬਿੱਟੂ ਸਮੇਤ ਕਈ ਯਾਤਰੀ ਬਣੇ ਗਵਾਹ

Leave a Reply

Your email address will not be published. Required fields are marked *