ਨਵੀਂ ਦਿੱਲੀ, 19 ਜੁਲਾਈ (ਖ਼ਬਰ ਖਾਸ ਬਿਊਰੋ)
ਅੰਤਰਰਾਜੀ ਕਿਡਨੀ ਟਰਾਂਸਪਲਾਂਟ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦਿੱਲੀ ਪੁਲੀਸ ਨੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਪੰਜ ਸੂਬਿਆਂ ਦੇ ਹਸਪਤਾਲਾਂ ਵਿਚ ਫਰਜ਼ੀ ਕਾਗਜ਼ਾਂ ਦੇ ਅਧਾਰ ‘ਤੇ ਕਿਡਨੀ ਟਰਾਂਸਪਲਾਂਟ ਕਰਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਇਕ ਹਫ਼ਤੇ ਦੀ ਲੰਮੀ ਕਾਰਵਾਈ ਮਗਰੋਂ ਇਸ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ।