ਚੰਡੀਗੜ੍ਹ 20 ਜੁਲਾਈ (ਖ਼ਬਰ ਖਾਸ ਬਿਊਰੋ)
ਜੈ ਹਿੰਦ ਸੈਨਾ ਦੇ ਮੁਖੀ ਨਵੀਨ ਜੈ ਹਿੰਦ ਨੇ ਆਮ ਆਦਮੀ ਪਾਰਟੀ ਦੀ ਗਾਰੰਟੀ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਹਰਿਆਣਾ ਵਾਸੀਆਂ ਨੂੰ ਸਤਲੁਜ ਯਮਨਾ ਲਿੰਕ ਨਹਿਰ (SYL) ਦੀ ਗਾਰੰਟੀ ਕੌਣ ਦੇਵੇਗਾ। ਜੈ ਹਿੰਦ ਨੇ ਜਾਰੀ ਬਿਆਨ ਵਿਚ ਕਿਹਾ ਕਿ ਹਰਿਆਣਾ ਦੇ ਲੋਕਾਂ ਨੂੰ ਉਨ੍ਹਾਂ ਦਾ ਹੱਕ ਕੌਣ ਦੇਵੇਗਾ ? 70% ਜ਼ਹਿਰੀਲਾ ਪਾਣੀ ਪੀ ਰਹੇ ਲੋਕਾਂ ਨੂੰ ਸਾਫ ਪਾਣੀ ਕੌਣ ਮੁਹੱਈਆ ਕਰਵਾਏਗਾ? ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੌਣ ਲਾਗੂ ਕਰੇਗਾ?
ਜੈਹਿੰਦ ਨੇ ਕਿਹਾ ਕਿ ਪਹਿਲਾਂ ਹਰਿਆਣਾ ਨੂੰ ਉਸ ਦਾ ਬਣਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ ਅਤੇ ਪਾਰਟੀ ਨੂੰ ਐੱਸਵਾਈਐੱਲ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਜੈ ਹਿੰਦ ਨੇ ਵੀ ਕੇਜਰੀਵਾਲ ਦੀ ਵੰਸ਼ਵਾਦ ਨੀਤੀ ‘ਤੇ ਹਮਲਾ ਕਰਦਿਆਂ ਕਿਹਾ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਵਲੋਂ ਰਾਬੜੀ ਦੇਵੀ ਨੂੰ ਮੁੱਖ ਮੰਤਰੀ ਬਣਾਉਣ ਵੇਲੇ਼ ਪਰਿਵਾਰਵਾਦ ਦਾ ਦੋਸ਼ ਲਾਉਣ ਵਾਲੇ ਅਰਵਿੰਦ ਕੇਜਰੀਵਾਲ ਨੇ ਹੁਣ ਆਪਣੀ ਪਤਨੀ ਨੂੰ ਚੋਣ ਪ੍ਰਚਾਰ ਕਰਨ ਲਈ ਭੇਜਿਆ ਹੈ। ਉਨਾਂ ਪੁੱਛਿਆ ਕੀ ਇਹ ਪਰਿਵਾਦ ਨਹੀਂ ਹੈ। ਜੈਹਿੰਦ ਨੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਵੀ ਅਰਵਿੰਦ ਕੇਜਰੀਵਾਲ ਨੂੰ ਹਰਿਆਣਾ ਵਾਸੀਆ ਨੂੰ ਅਸਲ ਸੱਚ ਦੱਸਣ ਦੀ ਅਪੀਲ ਕੀਤੀ ਹੈ।