ਰੁਦਰਪ੍ਰਯਾਗ, 21 ਜੁਲਾਈ (ਖ਼ਬਰ ਖਾਸ ਬਿਊਰੋ)
ਗੌਰੀਕੁੰਡ-ਕੇਦਾਰਨਾਥ ਪੈਦਲ ਮਾਰਗ ‘ਤੇ ਐਤਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਚਿਰਬਾਸਾ ਨੇੜੇ ਪਹਾੜੀ ਤੋਂ ਅਚਾਨਕ ਵੱਡੀ ਮਾਤਰਾ ਵਿੱਚ ਮਲਬਾ ਅਤੇ ਪੱਥਰ ਡਿੱਗ ਪਏ। ਇਸ ਦੌਰਾਨ ਯਾਤਰਾ ‘ਤੇ ਜਾ ਰਹੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਪੰਜ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਕਈ ਯਾਤਰੀਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਸਾਢੇ ਸੱਤ ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ।
ਇੰਤਜਾਰ ਕਰੋ, ਅਪਡ਼ੇਟ ਲਈ