ਚੰਡੀਗੜ੍ਹ, 21 ਜੁਲਾਈ (ਖ਼ਬਰ ਖਾਸ ਬਿਊਰੋੋੋੋੋੋੋੋੋੋੋੋ)
16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਦਾ ਐਤਵਾਰ ਨੂੰ ਇੱਥੇ ਪੁੱਜਣ ਤੇ ਸੂਬਾ ਸਰਕਾਰ ਵਲੋਂ ਜ਼ੋਰਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਜਾਣਕਾਰੀ ਅਨੁਸਾਰ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਐਤਵਾਰ ਨੂੰ ਮੁਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ ਤਾਂ ਉਹਨਾਂ ਦਾ ਰਸਮੀ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਦੇ ਨਾਲ ਵਿੱਤ ਕਮਿਸ਼ਨ ਦੇ ਹੋਰ ਮੈਂਬਰ ਵੀ ਸਨ। ਪੰਜਾਬ ਸਰਕਾਰ ਦੀ ਤਰਫੋਂ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।