ਲੋਕ ਸਭਾ ਚੋਣਾਂ ਦੇ ਚੌਥੇ ਗੇੜ ਲਈ ਨਾਮਜ਼ਦਗੀਆਂ ਸ਼ੁਰੂ, 96 ਸੀਟਾਂ ’ਤੇ ਪੈਣਗੀਆਂ ਵੋਟਾਂ

ਨਵੀਂ ਦਿੱਲੀ,  18 ਅਪ੍ਰੈਲ (ਖ਼ਬਰ ਖਾਸ ਬਿਊਰੋ)

ਦੇਸ਼ ‘ਚ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਭਾਰਤੀ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 13 ਮਈ ਨੂੰ ਕੁੱਲ 96 ਸੀਟਾਂ ‘ਤੇ ਵੋਟਿੰਗ ਹੋਵੇਗੀ, ਜਿਸ ‘ਚ ਨੌਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ ਪੰਜ ਸੀਟਾਂ ਸ਼ਾਮਲ ਹਨ। ਇਸ ਪੜਾਅ ‘ਚ ਆਂਧਰਾ ਪ੍ਰਦੇਸ਼ (25) ਅਤੇ ਤਿਲੰਗਾਨਾ (17) ਦੀਆਂ ਸਾਰੀਆਂ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਪੜਾਅ ‘ਚ ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਲਕਿਆਂ ‘ਚ ਵੋਟਿੰਗ ਹੋਵੇਗੀ। ਲੋਕ ਸਭਾ ਚੋਣਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼ ਵਿੱਚ 13 ਮਈ ਨੂੰ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ।

ਹੋਰ ਪੜ੍ਹੋ 👉  ਲੋਕ ਸੰਪਰਕ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਦਾ ਤਬਾਦਲਾ

Leave a Reply

Your email address will not be published. Required fields are marked *