ਚੰਡੀਗੜ੍ਹ, 28 ਜੁਲਾਈ (ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 ਸ਼ੱਕੀ ਪ੍ਰੀਖਿਆਰਥੀਆਂ ਨੂੰ ਫੜਿਆ ਗਿਆ ਜਿਨ੍ਹਾਂ ਵਿਰੁੱਧ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਸਨ।