ਚੰਡੀਗੜ,30 ਜੁਲਾਈ (ਖ਼ਬਰ ਖਾਸ ਬਿਊਰੋ)
ਪੰਜਾਬ ਰਾਜ ਭਵਨ ਵਿਖੇ ਪਹੁੰਚਣ ‘ਤੇ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਰਾਜ ਭਵਨ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗੁਲਾਬ ਚੰਦ ਕਟਾਰੀਆ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਮਨੋਨੀਤ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।
ਰਾਜ ਭਵਨ ਵਿਖੇ ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ, ਸ੍ਰੀ ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਵਧੀਕ ਮੁੱਖ ਸਕੱਤਰ, ਸ੍ਰੀ ਰਾਜੀਵ ਵਰਮਾ, ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਸਮੇਤ ਹੋਰ ਸੀਨੀਅਰ ਪਤਵੰਤਿਆਂ ਨੇ ਵੀ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਦਾ ਸਵਾਗਤ ਕੀਤਾ।