ਚੰਨੀ ਦੀਆਂ ਵੱਧ ਸਕਦੀਆਂ ਮੁਸ਼ਕਲਾਂ,ਚੋਣ ਨੂੰ ਹਾਈਕੋਰਟ ਵਿੱਚ ਦਿੱਤੀ ਚੁਣੌਤੀ

ਚੰਡੀਗੜ੍ਹ,31 ਜੁਲਾਈ (ਖ਼ਬਰ ਖਾਸ ਬਿਊਰੋ)

ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸਾਬਕਾ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਚੰਨੀ ਦੀ ਚੋਣ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰ ਨੇ ਕਾਂਗਰਸੀ ਨੇਤਾ ਚਰਨਜੀਤ ਸਿੰਘ ਚੰਨੀ ਉਤੇ ਨਾਮਜ਼ਦਗੀ ਪੇਪਰ ਵਿਚ ਝੂਠੀ ਅਤੇ ਅਧੂਰੀ ਜਾਣਕਾਰੀ ਦੇਣ ਦਾ ਦੋਸ਼ ਲਾਉਂਦਿਆ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਮਾਮਲੀ ਦੀ ਸੁਣਵਾਈ 12 ਅਗਸਤ ਨੂੰ ਤੈਅ ਕੀਤੀ ਹੈ।

ਜਲੰਧਰ ਨਿਵਾਸੀ ਗੌਰਵ ਲੂਥਰਾ ਨੇ ਵਕੀਲ ਮਨਿਤ ਮਲਹੋਤਰਾ ਰਾਹੀਂ ਦਾਇਰ ਕੀਤੀ ਪਟੀਸ਼ਨ ਵਿਚ ਦੋਸ਼ ਲਾਇਆ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਨਾਮਜ਼ਦਗੀ ਪੇਪਰ ਵਿਚ  ਝੂਠੀ ਅਤੇ ਅਧੂਰੀ ਜਾਣਕਾਰੀ ਦਿੱਤੀ ਹੈ। ਹਾਈਕੋਰਟ ਵਿੱਚ ਲੋਕ ਪ੍ਰਤੀਨਿਧਤਾ ਐਕਟ ਤਹਿਤ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨਰ ਨੇ ਦਾਇਰ ਕੀਤੀ ਪਟਿਸ਼ਨ ਵਿਚ ਕਿਹਾ ਕਿ ਲੋਕ ਸਭਾ ਮੈਂਬਰ ਚੁਣੇ ਗਏ ਚਰਨਜੀਤ ਸਿੰਘ ਚੰਨੀ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਈ ਜਾਣਕਾਰੀਆਂ ਛੁਪਾਈਆਂ ਸਨ। ਚੰਨੀ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਪਟੀਸ਼ਨਰ ਅਨੁਸਾਰ ਚੋਣਾਂ ਦੌਰਾਨ ਇੱਕ ਹੋਟਲ ਵਿੱਚ 24 ਘੰਟੇ ਖਾਣੇ ਦਾ ਪ੍ਰਬੰਧ ਸੀ, ਪਰ ਉਨ੍ਹਾਂ ਨੇ ਚੋਣ ਪ੍ਰਚਾਰ ਦੇ ਵੇਰਵੇ ਵਿੱਚ ਇਹ ਖਰਚਾ ਨਹੀਂ ਦਿਖਾਇਆ।  ਉਹ ਰੋਜ਼ਾਨਾ 10-15 ਜਨਤਕ ਮੀਟਿੰਗਾਂ ਕਰਦੇ ਸਨ ਪਰ ਇਸ ਦੌਰਾਨ ਉਨ੍ਹਾਂ ਨੇ ਮੁਹਿੰਮ ਦੇ ਵੇਰਵਿਆਂ ਵਿਚ ਇਕ ਵੀ ਵਾਹਨ ਦਾ ਖਰਚਾ ਨਹੀਂ ਦਿੱਤਾ। ਉਨ੍ਹਾਂ ਨੇ ਰਾਮਾ ਮੰਡੀ ਵਿੱਚ ਬਿਨਾਂ ਮਨਜ਼ੂਰੀ ਤੋਂ ਰੋਡ ਸ਼ੋਅ ਕੀਤਾ। ਇੱਥੋਂ ਤੱਕ ਕਿ ਵੋਟਰ ਪਰਚੀਆਂ ਵੰਡਣ ਲਈ ਪੋਲਿੰਗ ਬੂਥਾਂ ਦੇ ਬਾਹਰ ਬਣਾਏ ਗਏ ਬੂਥਾਂ ਦੇ ਖਰਚੇ ਦਾ ਵੇਰਵਾ ਵੀ ਨਹੀਂ ਦਿੱਤਾ ਗਿਆ। ਇਸਤੋਂ ਸਪੱਸ਼ਟ ਹੁੰਦਾ ਹੈ ਕਿ ਚਰਨਜੀਤ ਚੰਨੀ ਨੇ ਚੋਣ ਜਿੱਤਣ ਲਈ ਭ੍ਰਿਸ਼ਟ ਸਾਧਨਾਂ ਦੀ ਵਰਤੋਂ ਕੀਤੀ ਹੈ। ਪਟਿਸ਼ਨਰ ਨੇ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਉਨ੍ਹਾਂ ਦੀ ਚੋਣ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਪਟੀਸ਼ਨਰ ਨੇ ਇਸ ਬਾਬਤ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਸਾਰਥਕ ਨਤੀਜ਼ਾ ਨਹੀਂ ਨਿਕਲਿਆ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

 

Leave a Reply

Your email address will not be published. Required fields are marked *