ਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਭੂੰਦੜ

ਚੰਡੀਗੜ੍ਹ, 31 ਜੁਲਾਈ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਦਾਰ ਢੀਂਡਸਾ ਇਕ ਸੀਨੀਅਰ ਆਗੂ ਹਨ ਜਿਹਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਾਰਟੀ ਦੇ ਸਰਪ੍ਰਸਤ ਪਾਰਟੀ ਦੇ ਕਿਸੇ ਵੀ ਫੈਸਲੇ ਨੂੰ ਪਲਟ ਨਹੀਂ ਸਕਦੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਨਾ ਹੋਣ ਲਈ ਆਖਣ ਦੀ ਥਾਂ ’ਤੇ ਸਰਦਾਰ ਢੀਂਡਸਾ ਨੇ ਪਾਰਟੀ ਵਿਚੋਂ ਕੱਢੇ ਆਗੂਆਂ ਦੀ ਅਗਵਾਈ ਕਰਨ ਨੂੰ ਤਰਜੀਹ ਦਿੱਤੀ ਤੇ ਹੁਣ ਪਾਰਟੀ ਦੇ ਸੰਵਿਧਾਨ ਮੁਤਾਬਕ ਲਏ ਫੈਸਲਿਆਂ ਨੂੰ ਪਲਟਣ ਵਾਸਤੇ ਅਖੌਤੀ ਤਾਨਾਸ਼ਾਹ ਵਜੋਂ ਕੰਮ ਕਰ ਰਹੇ ਹਨ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਭੂੰਦੜ ਨੇ ਇਹ ਵੀ ਕਿਹਾ ਕਿ ਪਾਰਟੀ ਦੇ 8 ਆਗੂਆਂ ਖਿਲਾਫ ਕਾਰਵਾਈ ਇਸ ਕਰ ਕੇ ਕੀਤੀ ਗਈ ਹੈ ਕਿਉਂਕਿ ਉਹਨਾਂ ਨੇ 26 ਨੂੰ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਉਸ ਮਤੇ ਵੱਲ ਧਿਆਨ ਨਹੀਂ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਕਿਸੇ ਵੀ ਤਰੀਕੇ ਦੇ ਮਤਭੇਦ ਪਾਰਟੀ ਫੋਰਮ ’ਤੇ ਵਿਚਾਰੇ ਜਾਣ। ਉਹਨਾਂ ਕਿਹਾ ਕਿ ਕੱਢੇ ਗਏ ਆਗੂਆਂ ਨੇ ਪਾਰਟੀ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਗੈਰ ਸਮਾਂਤਰ ਸੰਗਠਨ ਖੜ੍ਹਾ ਕਰ ਕੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਹ ਪਾਰਟੀ ਦੇ ਖਿਲਾਫ ਕੰਮ ਕਰਨਗੇ ਅਤੇ ਉਹਨਾਂ ਦਾ ਇਕਲੌਤਾ ਮਕਸਦ ਪਾਰਟੀ ਕੇਡਰ ਨੂੰ ਗੁੰਮਰਾਹ ਕਰਨਾ ਹੈ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

 

Leave a Reply

Your email address will not be published. Required fields are marked *