ਤ੍ਰਿਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਦੇ ਰਾਜਪਾਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ

ਕੋਲਕਾਤਾ, 18 ਅਪ੍ਰੈਲ (ਖ਼ਬਰ ਖਾਸ ਬਿਊਰੋ)

ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਪੱਛਮੀ ਬੰਗਾਲ ’ਚ ਲੋਕ ਸਭਾ ਚੋਣਾਂ ਦੌਰਾਨ ਕਥਿਤ ਤੌਰ ‘ਤੇ ਦਖਲ ਦੇਣ ਦੇ ਦੋਸ਼ ‘ਚ ਰਾਜਪਾਲ ਸੀਵੀ ਆਨੰਦ ਬੋਸ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਟੀਐੱਮਸੀ ਦੇ ਨੇਤਾ ਨੇ ਕਿਹਾ, ‘ਲੋਕ ਸਭਾ ਚੋਣਾਂ 2024 ਵਿੱਚ ਵਾਰ-ਵਾਰ ਦਖਲ ਦੇਣ ਅਤੇ ਚੋਣ ਪ੍ਰਚਾਰ ਪਾਬੰਦੀ ਦੇ ਸਮੇਂ ਅਤੇ ਪੋਲਿੰਗ ਵਾਲੇ ਦਿਨ ਪੋਲਿੰਗ ਖੇਤਰਾਂ ਦਾ ਦੌਰਾ ਕਰਨ ਦੀ ਕੋਸ਼ਿਸ਼ ਕਰਨ ਲਈ ਰਾਜਪਾਲ ਸੀਵੀ ਆਨੰਦ ਬੋਸ ਦੇ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਹੋਰ ਪੜ੍ਹੋ 👉  ਚੋਣਾਂ ਤੋਂ ਠੀਕ ਪਹਿਲਾਂ SIR ਕਿਉਂ ਕਰਵਾਈ ਜਾ ਰਹੀ ਹੈ? : ਵੜਿੰਗ

Leave a Reply

Your email address will not be published. Required fields are marked *