ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ 1 ਅਗਸਤ, (ਖ਼ਬਰ ਖਾਸ ਬਿਊਰੋ)

ਇਨਫੋਰਸਮੈਂ ਡਾਇਰੈਕਟੋਰੇਟ (ED)ਕਾਂਗਰਸ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਅਤੇ ਸੀਨੀਅਰ ਕਾਂਗਰਸੀ ਭਾਰਤ ਭੂਸ਼ਣ ਆਸ਼ੂ ਨੂੰ  ਵੀਰਵਾਰ ਸ਼ਾਮ ਨੂੰ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਤੇ ਕਰੀਬ 2,000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦਾ ਦੋਸ਼ ਦੱਸਿਆ ਜਾ ਰਿਹਾ ਹੈ। ਈਡੀ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪੁੱਛਗਿਛ ਲਈ ਜਲੰਧਰ ਦਫ਼ਤਰ ਵਿੱਚ ਤਲਬ ਕੀਤਾ ਸੀ। ਆਸ਼ੂ ਵੀਰਵਾਰ ਦੁਪਹਿਰ ਕਰੀਬ 12 ਵਜੇ ਈਡੀ ਦਫ਼ਤਰ ਪਹੁੰਚੇ।  ਈਡੀ ਦੇ ਜਲੰਧਰ ਦਫ਼ਤਰ ਵਿੱਚ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਸਨ ਤਾਂ ਉਨ੍ਹਾਂ ‘ਤੇ ਕਰੀਬ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਕਰਨ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਈਡੀ ਨੂੰ ਇਸ ਤੋਂ ਬਾਅਦ ਤਲਾਸ਼ੀ ਦੌਰਾਨ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ ਅਤੇ ਕਰੀਬ 30 ਲੱਖ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਗਈ ਸੀ।
ਈਡੀ ਸੂਤਰਾਂ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ‘ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ। ਪੰਜਾਬ ਪੁਲੀਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੀ ਇਸ ਦੀ ਜਾਂਚ ਕਰ ਰਹੀ ਸੀ। ਇਸੇ ਕੇਸ ਦੇ ਆਧਾਰ ‘ਤੇ ਕੇਂਦਰੀ ਜਾਂਚ ਏਜੰਸੀ ਈਡੀ ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਆਵਾਜਾਈ ਲਈ ਵਰਤੇ ਵਾਹਨਾਂ ਦੇ ਨੰਬਰ ਦੋਪਹੀਆ ਵਾਹਨਾਂ ਦੇ ਨਿਕਲੇ

ਜਾਣਕਾਰੀ ਅਨੁਸਾਰ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਜਿਹੜੇ ਵਹੀਕਲ ਸਾਮਾਨ ਢੋਹਣ ਲਈ ਦਿਖਾਏ ਗਏ ਸਨ, ਉਹਨਾਂ ਦੇ ਨੰਬਰ ਦੋ ਪਹੀਆ ਵਾਹਨਾਂ ਦੇ ਨਿਕਲੇ ਸਨ। ਜਿਸ ਕਰਕੇ ਟੈਡਰਾਂ ਵਿਚ ਘੁਟਾਲਾ ਹੋਣ ਦਾ ਸ਼ੱਕ ਹੋਰ ਵੀ ਵੱਧ ਗਿਆ ਸੀ।

Leave a Reply

Your email address will not be published. Required fields are marked *