ਰੰਧਾਵਾ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਬਣੇ

ਗੁਰਦਾਸਪੁਰ 2 ਅਗਸਤ, (ਖ਼ਬਰ ਖਾਸ ਬਿਊਰੋ)

ਗੁਰਦਾਸਪੁਰ ਤੋ ਮੈਂਬਰ ਪਾਰਲੀਮੈਟ ਸੁਖਜਿੰਦਰ ਸਿੰਘ ਰੰਧਾਵਾਂ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਲਾਗਉਣ ਉਤੇ ਵਰਕਰਾਂ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਾਂਗਰਸ ਦੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ, ਜਿਹਨਾਂ ਨੇ ਮਿਹਨਤੀ ਵਰਕਰ ਨੂੰ ਹੋਰ ਮਾਣ ਦਿੱਤਾ ਹੈ।

ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜ਼ਨ ਖੜਗੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦਾ  ਧੰਨਵਾਦ ਕੀਤਾ ਜਿਹਨਾਂ ਦੀ ਪਾਰਖੂ ਅੱਖ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ ਚੋਣ ਕੀਤੀ ਹੈ । ਉਨਾਂ ਕਿਹਾ ਕਿ ਕਾਂਗਰਸ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਕਾਂਗਰਸ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ ਉਹਨਾਂ ਨੇ ਰਾਜਸਥਾਨ ਕਾਂਗਰਸ ਵਿੱਚ ਇਕ ਨਵੀਂ ਚੇਤਨਾ ਦੀ ਲਹਿਰ ਬਲਾਕ ਪੱਧਰ ਤੇ ਲੈ ਕਿ ਸਟੇਟ ਪੱਧਰ ਤੱਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਪੈਦਾ ਕੀਤੀ ਹੈ। ਮਹਾਜ਼ਨ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਜੰਮੂ ਕਸ਼ਮੀਰ ਦੀਆਂ ਚੋਣਾਂ ਵਿੱਚ ਵੀ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ ਉਥੇ ਸਖ਼ਤ ਮਿਹਨਤ ਕਰਕੇ ਪਾਰਟੀ ਹਾਈਕਮਾਂਡ ਵੱਜੋਂ ਨਿਵਾਜੇ ਗ‌ਏ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਦੀ ਕਸੌਟੀ ਤੇ ਵੀ ਸਖ਼ਤ ਮਿਹਨਤ ਕਰਕੇ ਪੂਰਾ ਉਤਰਨਗੇ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

Leave a Reply

Your email address will not be published. Required fields are marked *