ਨਵੀਂ ਦਿੱਲੀ, 2 ਅਗਸਤ (ਖ਼ਬਰ ਖਾਸ ਬਿਊਰੋ)
ਹਿਮਾਚਲ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਹਿਮਾਚਲ ਵਿਚ ਬੱਦਲ ਫਟਣ ਕਾਰਨ ਬਣੀ ਹੜ ਵਗਰੀ ਸਥਿਤੀ ਦੌਰਾਨ ਹੋ ਰਹੀਆਂ ਘਟਨਾਵਾਂ ’ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਪਹਾੜਾਂ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਪਹਿਲਾਂ ਹੀ ਕਠਿਨ ਹੈ। ਹਰ ਸਾਲ ਕੁਦਰਤੀ ਆਫ਼ਤਾਂ ਸਾਹਮਣੇ ਆਉਂਦੀਆਂ ਹਨ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੇ ਜਾਨ-ਮਾਲ ਨੂੰ ਨੁਕਸਾਨ ਪਹੁੰਚਦਾ ਹੈ। ਕੰਗਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਲੈਂਦਿਆਂ ਰਾਹਤ ਕੋਸ਼ ਰਾਹੀਂ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਸੰਸਦ ਮੈਂਬਰ ਨੇ ਕਿਹਾ ਉਹ ਇਸ ਔਖੀ ਘੜੀ ਵਿੱਚ ਲੋਕਾਂ ਦਾ ਸਹਿਯੋਗ ਕਰਨ ਲਈ ਹਿਮਾਚਲ ਦਾ ਦੌਰਾ ਕਰਾਂਗੀ। ਏਐੈੱਨਆਈ