ਮੁੱਖ ਮੰਤਰੀ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਨਿੰਦਣਯੋਗ: ਬਾਜਵਾ

ਚੰਡੀਗੜ੍ਹ, 6 ਅਗਸਤ (ਖ਼ਬਰ ਖਾਸ ਬਿਊਰੋ)

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਟਿੱਪਣੀ ਨੂੰ ਬੇਹੱਦ ਗ਼ੈਰ-ਸੰਵੇਦਨਸ਼ੀਲ ਅਤੇ ਮੰਦਭਾਗਾ ਦੱਸਿਆ ਹੈ।

ਬਾਜਵਾ ਨੇ ਕਿਹਾ ਕਿ ਸ਼ੇਖ ਹਸੀਨਾ ਬੰਗਲਾਦੇਸ਼ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਨ। ਸੰਕਟ ਦੇ ਅਜਿਹੇ ਸਮੇਂ ਵਿੱਚ, ਉਨ੍ਹਾਂ ਨੇ ਭਾਰਤ ਆਉਣ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ, ਭਾਰਤ ਦੇ ਉਨ੍ਹਾਂ ਨਾਲ ਅਤੇ ਬੰਗਲਾਦੇਸ਼ ਨਾਲ ਦੋਸਤਾਨਾ ਸਬੰਧ ਹਨ। ਉਹ ਸਾਡੇ ਦੇਸ਼ ਦੀ ਮਹਿਮਾਨ ਹੈ। ਇੱਥੇ ਉਸ ਨੂੰ ਘਰ ਦਾ ਅਹਿਸਾਸ ਕਰਵਾਉਣ ਦੀ ਬਜਾਏ ਮੁੱਖ ਮੰਤਰੀ ਮਾਨ ਉਸ ਨੂੰ (ਹਸੀਨਾ) ਤਾਨਾਸ਼ਾਹ ਦੱਸ ਰਹੇ ਹਨ। ਬਾਜਵਾ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਬਹੁਤ ਹੀ ਨਿੰਦਣਯੋਗ ਹਨ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਚੇਤੇ ਰਹੇ ਕਿ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ 15 ਸਾਲਾਂ ਦੇ ਸ਼ਾਸਨ ਦਾ ਅਚਾਨਕ ਅੰਤ ਕਰਨ ਵਾਲੀਆਂ ਘਟਨਾਵਾਂ ਨੇ ਇਹ ਸਬਕ ਸਿਖਾਇਆ ਹੈ ਕਿ ਤਾਨਾਸ਼ਾਹੀ ਸ਼ਾਸਨ ਸਦਾ ਲਈ ਨਹੀਂ ਰਹਿ ਸਕਦਾ।

ਬਾਜਵਾ ਨੇ ਕਿਹਾ ਕਿ ਉਹ ਨਾ ਸਿਰਫ ਇਕ ਪ੍ਰਭੂਸੱਤਾ ਵਾਲੇ ਦੇਸ਼ ਬੰਗਲਾਦੇਸ਼ ਦੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਦੀ ਮੁਖੀ ਸੀ, ਬਲਕਿ ਬੰਗਲਾਦੇਸ਼ ਦੇ ਸੰਸਥਾਪਕ ਅਤੇ ਪਹਿਲੇ ਰਾਸ਼ਟਰਪਤੀ ਸ਼ੇਖ ਮੁਜੀਬੁਰ ਰਹਿਮਾਨ ਦੀ ਧੀ ਵੀ ਹੈ। 1975 ਵਿਚ ਆਪਣੇ ਪਿਤਾ ਦੀ ਹੱਤਿਆ ਤੋਂ ਬਾਅਦ ਸ਼ੇਖ ਹਸੀਨਾ ਨੇ ਦਿੱਲੀ ਵਿਚ ਸ਼ਰਨ ਮੰਗੀ ਸੀ। ਫਿਰ ਭਾਰਤ ਦੇ ਪ੍ਰਧਾਨ ਮੰਤਰੀ ਨੇ ਉਸ ਨੂੰ ਪਨਾਹ ਦਿੱਤੀ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕ ਜ਼ਿੰਮੇਵਾਰ ਅਹੁਦਾ ਰੱਖਦੇ ਹਨ। ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡਾ ਗੁਆਂਢੀ ਦੇਸ਼ ਇਸ ਸਮੇਂ ਗੰਭੀਰ ਅੰਦਰੂਨੀ ਉਥਲ-ਪੁਥਲ ਵਿੱਚੋਂ ਲੰਘ ਰਿਹਾ ਹੈ। ਇਸ ਲਈ ਮੁੱਖ ਮੰਤਰੀ ਨੂੰ ਅਜਿਹੀ ਸਖ਼ਤ ਭਾਸ਼ਾ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।

 

Leave a Reply

Your email address will not be published. Required fields are marked *