ਚੰਡੀਗੜ੍ਹ 7 ਅਗਸਤ, (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਵਿਚ ਚੱਲ ਰਹੀ ਗੁਟਬਾਜ਼ੀ ਦੇ ਵਿਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦਾ ਪੰਜ ਮੈਂਬਰੀ ਪਾਰਲੀਮਾਨੀ ਬੋਰਡ ਦਾ ਗਠਨ ਕਰ ਦਿੱਤਾ ਹੈ।
ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਐਕਸ ਉਤੇ ਜਾਣਕਾਰੀ ਦਿੱਤੀ ਹੈ ਕਿ ਬਲਵਿੰਦਰ ਸਿੰਘ ਭੁੰਦੜ ਨੂੰ ਪਾਰਲੀਮੈਂਟਰੀ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਗੁਲਜਾਰ ਸਿੰਘ ਰਾਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ ਦਲਜੀਤ ਸਿੰਘ ਚੀਮਾ ਨੂੰ ਮੈਂਬਰ ਬਣਾਇਆ ਗਿਆ ਹੈ। ਰਾਣੀਕੇ ਨੂੰ ਦਲਿਤ ਚਿਹਰੇ ਵਜੋਂ ਅਤੇ ਹੀਰਾ ਸਿੰਘ ਗਾਬੜੀਆ ਨੂੰ ਪਿਛੜੀ ਸ੍ਰੇਣੀ (ਬੀਸੀ) ਵਜੋਂ ਬੋਰਡ ਵਿਚ ਸ਼ਾਮਲ ਕੀਤਾ ਗਿਆ ਹੈ।