ਫ਼ਾਜ਼ਿਲਕਾ 7 ਅਗਸਤ (ਖ਼ਬਰ ਖਾਸ ਬਿਊਰੋ)
ਜ਼ਿਲ੍ਹਾ ਤੇ ਸ਼ੈਸ਼ਨ ਜੱਜ ਦੀ ਅਦਾਲਤ ਨੇ ਕਰੀਬ ਤਿੰਨ ਸਾਲ ਪਹਿਲਾਂ ਘਰੈਲੂ ਝਗੜੇ ਦੌਰਾਨ ਬਾਪ ਦਾ ਕਤਲ ਕਰਨ ਵਾਲੇ ਪੁੱਤ ਨੂੰ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜ਼ੁਰਮਾਨਾ ਦੀ ਸਜ਼ਾ ਸੁਣਾਈ ਹੈ। ਜ਼ੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਦੋਸ਼ੀ ਨੂੰ ਇਕ ਸਾਲ ਵਾਧੂ ਸਜ਼ਾ ਭੁਗਤਣੀ ਪਵੇਗੀ।
ਪੁਲਿਸ ਫਾਈਲ ਮੁਤਾਬਿਕ 9 ਜੁਲਾਈ 2021 ਨੂੰ ਪਿੰਡ ਕਟਹੇੜਾ ਨਿਵਾਸੀ ਪ੍ਰਵੇਸ਼ ਕੁਮਾਰ ਨੇ ਆਪਣੇ ਪਿਤਾ ਅਮਰ ਸਿੰਘ ਦਾ ਜਾਇਦਾਦ ਦੇ ਮਸਲੇ ਨੂੰ ਕਤਲ ਕਰ ਦਿੱਤਾ ਸੀ। ਥਾਣਾ ਖੂਈ ਖੇੜਾ ਵਿਖੇ ਪੁਲਿਸ ਨੇ 9 ਜੁਲਾਈ 2021 ਵਖ ਵੱਖ ਧਰਾਵਾਂ ਤਹਿਤ ਕੇਸ ਦਰਜ਼ ਕੀਤਾ ਸੀ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਦੌਰਾਨ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਪ੍ਰਵੇਸ਼ ਕੁਮਾਰ ਨੂੰ ਉਮਰ ਕੈਦ ਅਤੇ 50 ਹਜਾਰ ਰੁਪਏ ਦਾ ਜੁਰਮਾਨਾ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਇੱਕ ਸਾਲ ਵਾਧੂ ਸਜ਼ਾ ਭੁਗਤਣੀ ਪਵੇਗੀ। ਅਦਾਲਤ ਨੇ ਦੋਸ਼ੀ ਨੂੰ ਆਰਮਸ ਐਕਟ ਤਹਿਤ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ।