ਕੁਲੈਕਟਰ ਰੇਟ ਵਧਾਉਣ ਨਾਲ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਮਾੜਾ ਅਸਰ ਪਵੇਗਾ: ਬਾਜਵਾ

ਚੰਡੀਗੜ੍ਹ 8 ਅਗਸਤ (ਖ਼ਬਰ ਖਾਸ ਬਿਊਰੋ)

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕੁਲੈਕਟਰ ਰੇਟਾਂ ਵਿਚ ਕਾਫ਼ੀ ਵਾਧਾ ਕੀਤਾ ਗਿਆ ਹੈ। ਇਸ ਦਰ ਵਿੱਚ 100 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਕੁਲੈਕਟਰ ਰੇਟਾਂ ਵਿੱਚ ਛੇਤੀ ਹੀ ਵਾਧਾ ਕੀਤੇ ਜਾਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਗੰਭੀਰ ਨਤੀਜੇ ਨਿਕਲਣਗੇ। ਇਸ ਨਾਲ ਨਾ ਸਿਰਫ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਮਾੜਾ ਅਸਰ ਪਵੇਗਾ, ਸਗੋਂ ਆਮ ਲੋਕ ਜੋ ਮਕਾਨ ਬਣਾਉਣ ਜਾਂ ਛੋਟਾ ਕਾਰੋਬਾਰ ਖੋਲ੍ਹਣ ਲਈ ਜ਼ਮੀਨ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਵੀ ਝਟਕਾ ਲੱਗੇਗਾ। ਬਾਜਵਾ ਨੇ ਕਿਹਾ ਕਿ ਆਮ ਲੋਕਾਂ ਦੀਆਂ ਜੇਬਾਂ ‘ਚ ਭਾਰ ਪਵੇਗਾ ਜੋ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਬਾਜਵਾ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹੋਰ ਸਾਧਨਾਂ ਰਾਹੀਂ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਸੀ ਜਿਸ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ 34,000 ਕਰੋੜ ਰੁਪਏ ਤੇ ਮਾਈਨਿੰਗ ਤੋਂ 20,000 ਕਰੋੜ ਰੁਪਏ ਮਾਲੀਆ ਇਕੱਠਾ ਕਰਨਾ ਸ਼ਾਮਿਲ ਸੀ। ਕੀ ਮੁੱਖ ਮੰਤਰੀ ਭਗਵੰਤ ਮਾਨ ਦੱਸ ਸਕਦੇ ਹਨ ਕਿ ਇਨ੍ਹਾਂ ਵਾਅਦਿਆਂ ਦਾ ਕੀ ਹੋਇਆ?

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਇਹ ਵੀ ਸੰਭਵ ਹੈ ਕਿ ‘ਆਪ’ ਸਰਕਾਰ ਦੇ ਇਸ ਕਦਮ ਨਾਲ ਕਾਲਾ ਬਾਜ਼ਾਰੀ ਵਧ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਉਦਯੋਗਪਤੀ ਪਹਿਲਾਂ ਹੀ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੂਜੇ ਸੂਬਿਆਂ ‘ਚ ਚਲੇ ਗਏ ਹਨ ਅਤੇ ਹੁਣ ਜ਼ਮੀਨ ਦੇ ਕੁਲੈਕਟਰ ਰੇਟ ਵਧਣ ਨਾਲ ਰੀਅਲ ਅਸਟੇਟ ਕਾਰੋਬਾਰ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ।ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਖਰਾਬ ਕਰਨ ‘ਤੇ ਤੁਲੀ ਹੋਈ ਹੈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

Leave a Reply

Your email address will not be published. Required fields are marked *