ਚੰਡੀਗੜ੍ਹ 11 ਅਗਸਤ (ਖ਼ਬਰ ਖਾਸ ਬਿਊਰੋ)
ਪੰਜਾਬ ਵਿਚ ਨੌਜਵਾਨਾਂ ਨੂੰ ਮੁੜ ਖੇਡਾਂ ਵੱਲ ਜੋੜਣ ਲਈ ਸੂਬੇ ਦੀ ਆਮ ਆਦਮ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨਾਮੁਈ ਹੇਠ ਕੰਮ ਕਰ ਰਹੀ ਹੈ,ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।
ਇਹ ਵਿਚਾਰ ਪੰਜਾਬ ਸਰਕਾਰ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾਕਿ ਅੱਜ ਸਾਡੇ ਲਈ ਸੁਭਾਗਾਂ ਮੌਕਾ ਹੈ ਕਿ ਗੁਰੂ ਨਗਰੀ ਅੰਮ੍ਰਿਤਸਰ ਦੇ ਹਾਕੀ ਦੇ ਖਿਡਾਰੀ ਪੈਰਿਸ ਓਲੰਪਿਕ ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ ਪਹੁੰਚੇ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾਕਿ ਪੇਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਖਿਡਾਰੀਆ ਦੇ ਸਵਾਗਤ ਲਈ ਪਹੁੰਚੇ ਹੋਏ ਹਨ। ਉਨ੍ਹਾਂ ਕਿਹਾਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਿਡਾਰੀਆ ਦੀ ਹੌਸਲਾਂ ਅਫ਼ਜਾਈ ਲਈ ਪਹਿਲਾ ਹੀ ਇੱਕ ਇੱਕ ਕਰੌੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਣ ਕੀਤਾ ਹੋਇਆ ਹੈ ।
ਉਨ੍ਹਾਂ ਕਿਹਾਕਿ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਸਮੇਂ ਤੋਂ ਪੰਜਾਬ ਅੰਦਰ ਖੇਡਾਂ ਵਤਨ ਪੰਜਾਬ ਦੀ ਕਰਵਾਈਆ ਜਾ ਰਹੀਆ ਹਨ ਜਿਸ ਵਿਚ ਖਿਡਾਰੀਆ ਨੂੰ ਬਲਾਕ, ਜ਼ਿਲ੍ਹਾ ਤੇ ਸਟੇਟ ਪੱਧਰ ‘ਤੇ ਖੇਡਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾਕਿ ਅੰਮ੍ਰਿਤਸਰ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ ਅਤੇ ਜਰਮਨਜੀਤ ਸਿੰਘ ਭਾਰਤੀ ਟੀਮ ਵਿੱਚ ਖੇਡੇ ਹਨ।
ਉਨ੍ਹਾਂ ਕਿਹਾਕਿ ਪੰਜਾਬ ਤੇ ਰਾਜ ਕਰਨ ਵਾਲੀਆ ਹੋਰ ਰਾਜਸੀ ਪਾਰਟੀਆ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੀ ਥਾਂ ਕੋਈ ਠੋਸ ਨੀਤੀ ਨਾ ਬਣਾ ਕੇ ਨਿਰਾਸ਼ਾ ਵੱਲ ਧੱਕਿਆ ਹੈ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਹਰ ਪੱਖ ਤੋਂ ਆਸ ਦੀ ਕਿਰਨ ਬਣੀ ਹੈ ।