ਖੁਸ਼ੀ ਗਮੀ ਵਿਚ ਬਦਲੀ, ਪਰਿਵਾਰ ਦੇ 10 ਮੈਂਬਰਾਂ ਸਮੇਤ 11 ਦੀ ਮੌਤ

ਹੁਸ਼ਿਆਰਪੁਰ 11 ਅਗਸਤ (ਖ਼ਬਰ ਖਾਸ ਬਿਊਰੋ)

ਹਿਮਾਚਲ ਪ੍ਰਦੇਸ਼ ਦੇ ਇਕ ਪਰਿਵਾਰ ਦੀਆਂ ਖੁਸ਼ੀਆਂ ਐਤਵਾਰ ਨੂੰ ਮਾਤਮ ਵਿਚ ਬਦਲ ਗਈਆਂ। ਜ਼ਿਲਾ ਊਨਾ ਦੇ ਥਾਣਾ ਮਹਿਤਪੁਰ ਅਧੀਨ ਪੈਂਦੇ ਪਿੰਡ ਡੇਹਲੋ ਦਾ ਇਕ ਪਰਿਵਾਰ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਪੰਜਾਬ ਆਇਆ ਸੀ ਪਰ ਭਾਰੀ ਮੀਂਹ ਕਾਰਨ ਭਰੀਆਂ ਖੱਡਾ ਵਿਚ ਇਨੋਵਾ ਦਾ ਡਰਾਇਵਰ ਚਕਮਾ ਖਾ ਗਿਆ ਅਤੇ ਜੈਜੋ ਦੁਆਬਾ ਨੇੜੇ ਖੱਡ ਵਿਚ ਇਨੋਵਾ ਪਾਣੀ ਦੇ ਤੇਜ਼ ਵਹਾਅ ਵਿਚ ਵਹਿ ਗਈ। ਡਰਾਇਵਰ ਸਮੇਤ ਗਿਆਰਾਂ ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਸਾਢੇ ਦਸ  ਵਜੇ ਦੇ ਕਰੀਬ ਇੱਕੋ ਪਰਿਵਾਰ ਦੇ ਗਿਆਰਾਂ ਮੈਂਬਰ ਇੱਕ ਟੋਇਟਾ ਇਨੋਵਾ (ਨੰਬਰ ਐਚ.ਪੀ. 12, 2142) ਆਪਣੇ ਪਿੰਡ ਡੇਹਲੋਂ ਥਾਣਾ ਮਹਿਤਪੁਰ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਤੋਂ ਪਿੰਡ ਮਹਿਰੋਵਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਨਜ਼ਦੀਕੀ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜਿਉਂ ਹੀ ਗੱਡੀ ਜੈਜੋ ਦੁਆਬਾ ਪਹੁੰਚੀ ਤਾਂ ਬਰਸਾਤ ਕਾਰਨ ਸੜਕ ਦਾ ਪਤਾ ਨਹੀਂ ਲੱਗਾ ਅਤੇ ਇਨੋਵਾ ਸੜਕ ਤੋਂ ਉਤਰ ਗਈ।ਪਾਣੀ ਦੇ ਤੇਜ਼ ਵਹਾਅ ਕਾਰਨ ਉਨ੍ਹਾਂ ਦੀ ਟੋਇਟਾ ਇਨੋਵਾ ਕਾਰ ਡੂੰਘੀ ਖੱਡ ਵਿੱਚ ਰੁੜ੍ਹ ਗਈ।

 

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

ਪਤਾ ਲੱਗਿਆ ਹੈ ਕਿ ਗੱਡੀ ਵਿਚ ਪਰਿਵਾਰ ਦੇ ਦਸ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਨੇ ਕਾਰ ‘ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪਿੰਡ ਦੇ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ‘ਚ ਸੁਰਜੀਤ ਸਿੰਘ (54) ਪੁੱਤਰ ਗੁਰਦਾਸ ਰਾਮ, ਰਾਮ ਸਰੂਪ (51) ਪੁੱਤਰ ਗੁਰਦਾਸ ਰਾਮ, ਪਲਵਿੰਦਰ ਕੌਰ (50) ਪਤਨੀ ਸੁਰਜੀਤ ਸਿੰਘ , ਪਰਮਜੀਤ ਕੌਰ (49) ਪਤਨੀ ਸਰੂਪ, ਗਗਨਦੀਪ (45), ਛੀਨੋ (32), ਭਾਵਨਾ (18), ਅੰਕੂ (20), ਹਰਸ਼ਿਤ (12) ਅਤੇ ਗੱਡੀ ਦੇ ਡਰਾਈਵਰ ਕੁਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੀਪਕ ਭਾਟੀਆ (22) ਪੁੱਤਰ ਸੁਰਜੀਤ ਸਿੰਘ ਨੇ ਗੱਡੀ ਦਾ ਸ਼ੀਸ਼ਾ ਤੋੜਕੇ ਬਚ ਨਿਕਲਣ ਵਿਚ ਕਾਮਯਾਬ ਹੋ ਗਿਆ। ਐਨਡੀਆਰਐਫ ਦੀਆਂ ਟੀਮਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਜੈਜੋ ਵਾਸੀਆਂ ਨੇ ਬਹਾਦਰੀ ਦਿਖਾਉਂਦੇ ਹੋਏ ਲਾਸ਼ਾਂ ਨੂੰ ਬਾਹਰ ਕੱਢਿਆ।

ਪੰਜਾਬ ਦੇ ਕੈਬਨਿਟ ਮੰਤਰੀ  ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਿੰਪਾ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ  ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਹੈ, ਤਾਂ ਜੋ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਦੁੱਖ ਨੂੰ ਕੁਝ ਹੱਦ ਤੱਕ ਘੱਟ ਕੀਤਾ ਜਾ ਸਕੇ।

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

 

ਪੀੜਤ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਇਕ ਨਾਲੇ ਵਿੱਚ ਵਧੇ ਪਾਣੀ ਦੇ ਵਹਾਅ ਵਿੱਚ ਫਸ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਾਕੀ ਦੋ ਦੀ ਭਾਲ ਜਾਰੀ ਹੈ। ਮਾਨ ਨੇ 9 ਵਿਅਕਤੀਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

ਹੋਰ ਪੜ੍ਹੋ 👉  ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *