ਸੌੜੀ ਸਿਆਸਤ ਛੱਡ, ਮੁੱਖ ਮੰਤਰੀ ਨੂੰ ਨਿਤਿਨ ਗਡਕਰੀ ਦੀ ਚਿੱਠੀ ਵੱਲ ਧਿਆਨ ਦੇਣਾ ਚਾਹੀਦਾ  : ਡਾ. ਸੁਭਾਸ਼ ਸ਼ਰਮਾ

ਚੰਡੀਗੜ੍ਹ 11 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਬੰਦ ਹੋਣ ਕਿਨਾਰੇ ਚੱਲ ਰਹੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਰੇ ਕੰਮ ਛੱਡਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਚਿੱਠੀ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਇਹ ਸਮਝਣਾ ਪਵੇਗਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਵਿਕਾਸ ਦੇ ਦਰਿਆ ਵਹਾਉਣਾ ਚਾਹੁੰਦੀ ਹੈ ਅਤੇ ਤੁਸੀਂ ਉਨ੍ਹਾਂ ਦਰਿਆਵਾਂ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕਰ ਰਹੇ ਹੋ। ਇਹ ਰੁਕਾਵਟਾਂ ਸਾਡੇ ਪੰਜਾਬ ਦੀ ਭਵਿੱਖੀ ਪੀੜ੍ਹੀ ਨੂੰ ਖ਼ਤਰੇ ਵਿੱਚ ਪਾ ਰਹੀਆਂ ਹਨ, ਜਿਸ ਕਾਰਨ 3263 ਕਰੋੜ ਰੁਪਏ ਦੀ ਲਾਗਤ ਵਾਲੇ 104 ਕਿਲੋਮੀਟਰ ਦੀ ਲੰਬਾਈ ਵਾਲੇ ਤਿੰਨ ਪ੍ਰਾਜੈਕਟ ਰੱਦ ਹੋ ਗਏ ਹਨ ਅਤੇ 293 ਕਿਲੋਮੀਟਰ ਦੀ ਲੰਬਾਈ ਵਾਲੇ 14,288 ਕਰੋੜ ਰੁਪਏ ਦੇ ਅੱਠ ਹੋਰ ਪ੍ਰਾਜੈਕਟ ਰੱਦ ਹੋਣ ਦਾ ਖਤਰਾ ਬਣਿਆ ਹੋਇਆ ਹੈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਡਾ.ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਜ਼ਮੀਨ ਐਕਵਾਇਰ ਕਰਕੇ ਹੀ ਦੇਣੀ ਹੈ ਜਿਸ ਲਈ ਉਨ੍ਹਾਂ ਨੂੰ ਸਰਵਿਸ ਚਾਰਜਿਜ਼ ਲੈਣਾ ਪੈਂਦਾ ਹੈ ਪਰ ਫਿਰ ਵੀ ਸਰਕਾਰ ਚੁੱਪ ਹੈ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਅਤੇ ਅਮਨ-ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਵਿਗੜਨ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਇਸ ਪ੍ਰਾਜੈਕਟ ਨੂੰ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਦਖਲ ਦੀ ਮੰਗ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਇਸ ਗੱਲ ਦਾ ਸੰਕੇਤ ਹੈ ਕਿ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਸੂਬੇ ਨੂੰ ਸੰਭਾਲਣ ਵਿੱਚ ਅਸਫਲ ਰਹੇ ਹਨ। ਇਸ ਲਈ ਮਾਨ ਨੂੰ ਆਪਣੀ ਨਿੱਕੀ-ਨਿੱਕੀ ਸਿਆਸਤ ਛੱਡ ਕੇ ਅਮਨ-ਕਾਨੂੰਨ ਨੂੰ ਸੁਧਾਰਨ ਵੱਲ ਕਦਮ ਚੁੱਕਣੇ ਚਾਹੀਦੇ ਹਨ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

Leave a Reply

Your email address will not be published. Required fields are marked *