ਚੰਡੀਗੜ, 13 ਅਪ੍ਰੈਲ (ਖਬਰ ਖਾਸ) ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।
ਚੋਣ ਪ੍ਰਚਾਰ ਦੌਰਾਨ ਜਾਤੀ ਸੂਚਕ ਸ਼ਬਦ ਕਹਿਣ ਦਾ ਦੋਸ਼ ਲਗਾਉਂਦਿਆਂ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ ਨੂੰ ਸ਼ਿਕਾਇਤ ਕੀਤੀ ਹੈ। ਹਾਲਾਂਕਿ ਲਾਲਜੀਤ ਭੂੱਲਰ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਹੈ, ਕਿ ਉਨ੍ਹਾਂ ਕਿਸੇ ਵਿਸ਼ੇਸ਼ ਭਾਈਚਾਰੇ ਖਿਲਾਫ ਕੋਈ ਅਪ-ਸ਼ਬਦ ਨਹੀਂ ਕਹੇ। ਭੁੱਲਰ ਨੇ ਕਿਹਾ ਕਿ ਉਨ੍ਹਾਂ ਦੀ ਮਨਸ਼ਾ ਕਿਸੇ ਨੂੰ ਠੇਸ ਪਹੁੰਚਾਉਣੀ ਨਹੀਂ ਸੀ।ਭ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਸ ਲਈ ਉਹ ਮਾਫ਼ੀ ਮੰਗਦੇ ਹਨ।