ਮਹਿਲਾ ਕਮਿਸ਼ਨ ਨੇ ਔਰਤਾਂ ਦੀ ਕੁੱਟਮਾਰ ਦਾ ਲਿਆ ਨੋਟਿਸ, ਦੋਸ਼ੀ ਗ੍ਰਿਫ਼ਤਾਰ

ਚੰਡੀਗੜ੍ਹ,  12 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

Leave a Reply

Your email address will not be published. Required fields are marked *