ਰਾਜਪਾਲ ਦੀ ਅਧਿਕਾਰੀਆਂ ਨੂੰ ਹਦਾਇਤ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ,

ਚੰਡੀਗੜ੍ਹ, 11 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਕੋਈ ਵੀ ਦਿਕੱਤ ਆਂਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਸਲੇ ਪਹਿਲ ਦੇ ਅਧਾਰ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕਰਵਾਏ ਜਾ ਸਕਣ।
ਇਸ ਮੌਕੇ ਰਾਜਪਾਲ ਨੇ ਕਹਿਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰੋਜੈਕਟਾਂ ਬਾਰੇ ਸਮੇਂ ਸਮੇਂ ‘ਤੇ ਉਨ੍ਹਾਂ ਨੂੰ ਲਖਿਤੀ ਤੌਰ ‘ਤੇ ਜਾਣੂ ਕਰਵਾਇਆ ਜਾਵੇ।
ਇਸ ਮੌਕੇ ਰਾਜਪਾਲ ਵਲੋਂ ਚੰਡੀਗੜ੍ਹ ਵਿੱਚ ਵਧ ਰਹੀ ਟਰੈਫਿਕ ਦੀ ਸਮੱਸਿਆ ਦਾ ਜ਼ਿਕਰ ਕਰਨ ‘ਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਦੇ ਅਧਕਿਾਰੀਆਂ ਨੇ ਦੱਸਿਆ ਕਿ ਪੰਚਕੁਲਾ ਤੋਂ ਸ਼ਿਮਲੇ ਨੂੰ ਜੋੜਨ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਬਣਨ ਨਾਲ ਇਹ ਸਮੱਸਿਆ ਕਾਫੀ ਹੱਦ ਤੱਕ ਕੰਟਰੋਲ ਵਿਚ ਆ ਜਾਵੇਗੀ।
ਇਸ ਮੌਕੇ ਰਾਜਪਾਲ ਨੇ ਕਹਿਾ ਕਿ ਉਦੇਪੁਰ-ਚੰਡੀਗੜ੍ਹ-ਜੰਮੂ ਸੈਰ ਸਪਾਟੇ ਲਈ ਕਾਫੀ ਮਹੱਤਵਪੂਰਨ ਸ਼ਹਰਿ ਹਨ, ਜਿਸ ਨੂੰ ਦੇਖਦਿਆਂ ਜੰਮੂ ਤਵੀ ਰੇਲ ਨੂੰ ਰੋਜਾਨਾਂ ਕਰਨ ਬਾਰੇ ਪ੍ਰਸਤਾਵ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਵੇਂ ਬਣ ਰਹੇ ਅੰਮ੍ਰਤਿ ਸਟੇਸ਼ਨਾਂ ਅਤੇ ਨਵੀਆਂ ਵਿਛ ਰਹੀਆਂ ਰੇਲ ਲਾਈਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਆਿ।
ਮੀਟਿੰਗ ਦੌਰਾਨ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਤੋਂ ਸਿੱਧਾ ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਏਅਰਪੋਰਟ ਨੂੰ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਆਿ ਕਿ ਇਸ ਸੜਕ ਦੇ ਬਨਣ ਨਾਲ ਚੰਡੀਗੜ੍ਹ ਤੋਂ ਏਅਰਪੋਰਟ ਤੱਕ 10 ਕਿਲੋਮੀਟਰ ਦੀ ਦੂਰੀ ਘੱਟ ਜਾਵੇਗੀ।
ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨੇ ਵੀ ਇਸ ਮੌਕੇ ਆਪਣੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ।
ਮੀਟਿੰਗ ਵਿਚ ਹੋਰਨਾਂ ਤੋਂ ਇਲਵਾ ਵਧੀਕ ਮੁੱਖ ਸਕੱਤਰ ਰਾਜਪਾਲ ਸ੍ਰੀ ਕੇ. ਸਿਵਾ ਪ੍ਰਸਾਦ, ਡੀ.ਆਰ.ਐਮ. ਅੰਬਾਲਾ ਸ੍ਰੀ ਐਮ.ਐਸ ਭਾਟੀਆ, ਡੀ.ਆਰ.ਐਮ ਫਿਰੋਜ਼ਪੁਰ ਸ੍ਰੀ ਸੰਜੇ ਕੁਮਾਰ, ਰੀਜਨਲ ਆਫੀਸਰ ਐਨ.ਐਚ.ਏ.ਆਈ ਸ੍ਰੀ ਵਿਪਨੇਸ਼ ਸ਼ਰਮਾ ਅਤੇ ਸੀ.ਈ.ਓ. ਸੀ.ਐਚ.ਆਈ.ਏ.ਐਲ ਸ੍ਰੀ ਅਜੈ ਵਰਮਾ ਤੋਂ ਇਲਾਵਾ ਅੇਨ.ਐਚ.ਏ.ਆਈ., ਰੇਲਵੇ, ਬੀ.ਐਸ.ਐਨ.ਐਲ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

Leave a Reply

Your email address will not be published. Required fields are marked *