ਪੰਜਾਬ ਪੁਲਿਸ ਨੇ ਡਰੱਗ ਤਸਕਰੀ ਵਿੱਚ ਸ਼ਾਮਲ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ 

ਚੰਡੀਗੜ੍ਹ 13 ਅਗਸਤ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਤਰਨਤਾਰਨ ਦੇ ਪਿੰਡ ਹਵੇਲੀਆਂ ਦੇ ਰਹਿਣ ਵਾਲੇ ਮੁਲਜ਼ਮ ਬਲਵਿੰਦਰ ਬਿੱਲਾ, ਜੋ ਇਸ ਸਮੇਂ ਜ਼ਮਾਨਤ ‘ਤੇ ਹੈ, ਵਿਰੁੱਧ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਹਨ।
ਡੀਜੀਪੀ ਨੇ ਦੱਸਿਆ ਕਿ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪਰੀਵੈਂਸ਼ਨ ਆਫ ਇਲਿਸਿਟ ਟਰੈਫਿਕ-ਐਨਡੀਪੀਐਸ ਐਕਟ (ਪੀਆਈਟੀ-ਐਨਡੀਪੀਐਸ) ਦੀ ਧਾਰਾ 3 (1) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਜ਼ਰਬੰਦੀ ਦੇ ਸਮੇਂ ਦੌਰਾਨ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਹਿਰਾਸਤ ਵਿੱਚ ਲਿਆ ਗਿਆ ਨਸ਼ਾ ਤਸਕਰ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ।
ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਸਿਟੀ ਖੇਤਰ ਵਿੱਚ ਬਲਵਿੰਦਰ ਬਿੱਲਾ ਦੀ ਮੌਜੂਦਗੀ ਬਾਰੇ ਮਿਲੀ ਭਰੋਸੇਮੰਦ ਸੂਚਨਾ ‘ਤੇ ਕਾਰਵਾਈ ਕਰਦਿਆਂ ਐਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਡੀਐਸਪੀ ਗੁਰਿੰਦਰ ਸਿੰਘ ਨਾਗਰਾ ਅਧੀਨ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਐਨਸੀਬੀ ਦੀਆਂ ਟੀਮਾਂ ਨਾਲ ਮਿਲ ਕੇ ਮੁਲਜ਼ਮ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਹੋਰ ਪੜ੍ਹੋ 👉  ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਮਦਦ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਸਮੱਗਲਰਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ ਐਨਡੀਪੀਐਸ) ਦੀ ਧਾਰਾ 3 ਤਹਿਤ ਪਹਿਲਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੇ ਰਹਿਣ ਵਾਲੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਬਿੱਲਾ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਹੈ। ਮੁਲਜ਼ਮ ਨੂੰ ਪੰਜਾਬ ਪੁਲੀਸ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਕਾਬੂ ਕੀਤਾ ਗਿਆ। ਬਿੱਲਾ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। ਚੇਤੇ ਰਹੇ ਕਿ ਪੀਆਈਟੀ ਐਨਡੀਪੀਐਸ ਨੂੰ ਲਾਗੂ ਕਰਨ ਲਈ ਹਰੀ ਝੰਡੀ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਜਨਵਰੀ ਵਿੱਚ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਪਹਿਲਾਂ ਸਾਬਕਾ ਜਸਟਿਸ ਸ਼ਬੀਹੁਲ ਹੁਸੈਨ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਸੀ। ਹੁਣ ਪੁਲਿਸ ਨੇ ਪਹਿਲਾ ਮਾਮਲਾ ਦਰਜ ਕਰ ਲਿਆ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਬਲਵਿੰਦਰ ਬਿੱਲਾ ਜੋ ਇਸ ਵੇਲੇ ਜ਼ਮਾਨਤ ’ਤੇ ਹੈ, ਉਸ ਖ਼ਿਲਾਫ਼ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕੇਸ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਨਾਲ ਸਬੰਧਤ ਹਨ। ਬਿੱਲਾ ਨੂੰ ਗੈਰ ਕਾਨੂੰਨੀ ਟਰੈਫਿਕ-ਐਨਡੀਪੀਐਸ ਐਕਟ (ਪੀਆਈਟੀ-ਐਨਡੀਪੀਐਸ) ਦੀ ਧਾਰਾ 3 (1) ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਡਿਬਰੂਗੜ੍ਹ, ਅਸਾਮ ਭੇਜ ਦਿੱਤਾ ਗਿਆ ਹੈ। ਯਾਦਵ ਨੇ ਕਿਹਾ ਕਿ ਨਜ਼ਰਬੰਦੀ ਦੇ ਸਮੇਂ ਦੌਰਾਨ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਸਿਟੀ ਖੇਤਰ ਵਿੱਚ ਬਲਵਿੰਦਰ ਬਿੱਲਾ ਦੀ ਮੌਜੂਦਗੀ ਦੀ ਭਰੋਸੇਮੰਦ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਐਸ.ਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਅਤੇ ਡੀਐਸਪੀ ਗੁਰਿੰਦਰ ਸਿੰਘ ਨਾਗਰਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਟੀਮ ਨੇ ਐਨ.ਸੀ.ਬੀ. ਦੀਆਂ ਟੀਮਾਂ ਨਾਲ ਮਿਲ ਕੇ ਦੋਸ਼ੀ ਨਸ਼ਾ ਤਸਕਰ ਨੂੰ ਕਾਬੂ ਕੀਤਾ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਪਾਕਿਸਤਾਨ ‘ਚ ਬੈਠ ਕੇ ਕਿਸ ਨੇ ਨਸ਼ਾ ਭੇਜਿਆ ਹੈ ਤੇ ਪਛਾਣ ਕੀਤੀ ਜਾਵੇਗੀ, 100 ਦੀ ਲਿਸਟ ਭੇਜੀ ਹੈ।
ਹੁਣ ਬਿੱਲਾ ਤੋਂ ਉਸ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾਵੇਗੀ। ਪੁਲਸ ਅਧਿਕਾਰੀਆਂ ਮੁਤਾਬਕ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਚਨਾ ਭੇਜੀ ਜਾਵੇਗੀ। ਇਸ ਦੌਰਾਨ ਪੰਜਾਬ ਪੁਲਿਸ ਨੇ ਹੁਣ ਤੱਕ 100 ਤੋਂ ਵੱਧ ਨਸ਼ਾ ਤਸਕਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਭੇਜੀ ਹੈ। ਪੰਜਾਬ ਪੁਲੀਸ ਦੇ ਅਧਿਕਾਰੀਆਂ ਮੁਤਾਬਕ ਬੀਐਸਐਫ ਨੇ 70 ਤੋਂ ਵੱਧ ਤਸਕਰਾਂ ਦੀ ਸੂਚੀ ਵੀ ਮੰਤਰਾਲੇ ਨੂੰ ਭੇਜ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ BSF ਅਤੇ NCB ਦੀ ਮਦਦ ਨਾਲ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

Leave a Reply

Your email address will not be published. Required fields are marked *