ਚੰਡੀਗੜ੍ਹ, 14 ਅਗਸਤਸ (ਖ਼ਬਰ ਖਾਸ ਬਿਊਰੋ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ ਅਤੇ ਬਾਕੀ ਤਿੰਨ ਦਿਨਾਂ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
ਵਿਧਾਨ ਸਭਾ ਸੈਸ਼ਨ ਦੌਰਾਨ ਪੰਚਾਇਤੀ, ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੌਣਾਂ ਬਿਨਾ ਪਾਰਟੀ ਚੋਣ ਨਿਸ਼ਾਨ ਤੋ ਲੜਨ ਸਬੰਧੀ ਅਹਿਮ ਬਿਲ ਵਿਚ ਸੋਧ ਕੀਤੀ ਜਾ ਸਕਦੀ ਹੈ।