ਪੰਜਾਬ ਰਾਜ ਭਵਨ ਐਟ ਹੋਮ ਸਮਾਗਮ ਵਿਚ ਕਲਾਕਾਰਾਂ ਨੇ ਸਰੋਤੇ ਕੀਲੇ

ਚੰਡੀਗੜ੍ਹ, 15 ਅਗਸਤ ( ਖ਼ਬਰ ਖਾਸ ਬਿਊਰੋ)
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮਹਿਮਾਨਾਂ ਲਈ ਸਾਲਾਨਾ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 5.00 ਵਜੇ ਰਾਜਪਾਲ ਦੇ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਨਾਲ ਹੋਈ। ਰਾਜਪਾਲ ਦਾ ਪੁਲਿਸ ਬੈਂਡ ਦੁਆਰਾ ਰਾਸ਼ਟਰੀ ਗੀਤ ਦੇ ਨਾਲ ਰਸਮੀ ਸਵਾਗਤ ਕੀਤਾ ਗਿਆ।
ਅਜ਼ਾਦੀ ਦਿਹਾੜੇ ‘ਤੇ ਬਾਖ਼ੂਬੀ ਢੰਗ ਨਾਲ ਸਜਾਏ ਗਏ ਪੰਜਾਬ ਰਾਜ ਭਵਨ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਲੁਆਈ। ਰਾਜਪਾਲ ਨੇ ਹਾਜ਼ਰ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ।
ਪੰਜਾਬ ਰਾਜ ਭਵਨ, ਚੰਡੀਗੜ ਵਿਖੇ ਕਰਵਾਏ ਗਏ ਐਟ ਹੋਮ ਸਮਾਗਮ ਦੌਰਾਨ ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜੈਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਗਈ। ਉੱਤਰੀ ਜ਼ੋਨ ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਇਸ ਉਪਰਾਲੇ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਕੌਮੀ ਪੁਰਸਕਾਰ ਜੇਤੂਆਂ ਦੀ ਮੌਜੂਦਗੀ ਨੇ ਸਮਾਗਮ ਨੂੰ ਹੋਰ ਵੀ ਰੋਮਾਂਚਕ ਬਣਾ ਦਿੱਤਾ।
ਐਟ ਹੋਮ ਸਮਾਗਮ ਵਿੱਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਆ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਹਰਿਆਣਾ  ਨਾਇਬ ਸਿੰਘ ਸੈਣੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੱਤਿਆ ਪਾਲ ਜੈਨ ਵਧੀਕ ਸਾਲਿਸਟਰ ਜਨਰਲ, ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਹਰਿਆਣਾ ਦੇ ਮੁੱਖ ਸਕੱਤਰ  ਟੀ.ਵੀ.ਐਸ.ਐਨ. ਪ੍ਰਸਾਦ, ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਵੀ.ਕੇ. ਸਿੰਘ, ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਸਲਾਹਕਾਰ ਯੂਟੀ ਰਾਜੀਵ ਵਰਮਾ, ਡੀਜੀਪੀ ਪੰਜਾਬ  ਗੌਰਵ ਯਾਦਵ, ਡੀਜੀਪੀ ਯੂਟੀ ਸੁਰੇਂਦਰ ਯਾਦਵ, ਡੀਜੀਪੀ ਹਰਿਆਣਾ  ਸ਼ਤਰੂਜੀਤ ਕਪੂਰ, ਸਾਬਕਾ ਸੰਸਦ ਮੈਂਬਰ ਕਿਰਨ ਖੇਰ, ਹਥਿਆਰਬੰਦ ਬਲਾਂ ਦੇ ਅਧਿਕਾਰੀ, ਵਾਈਸ ਚਾਂਸਲਰ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ, ਡਾਕਟਰ, ਪੱਤਰਕਾਰ, ਉਦਯੋਗਪਤੀ, ਪੰਜਾਬ ਅਤੇ ਚੰਡੀਗੜ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਵਾਈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

Leave a Reply

Your email address will not be published. Required fields are marked *