ਅੱਜ ਹੋ ਸਕਦਾ ਚੋਣਾਂ ਦਾ ਐਲਾਨ, ਚੋਣ ਕਮਿਸ਼ਨ ਨੇ ਬੁਲਾਈ ਪ੍ਰੈ੍ਸ ਕਾਨਫਰੰਸ

ਨਵੀਂ ਦਿੱਲੀ, 16 ਅਗਸਤ (ਖ਼ਬਰ ਖਾਸ ਬਿਊਰੋ)

ਭਾਰਤ ਦਾ ਚੋਣ ਕਮਿਸ਼ਨ ਅੱਜ (ਸ਼ੁੱਕਰਵਾਰ) ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦੇ ਹਨ। ਚੋਣ ਕਮਿਸ਼ਨ ਨੇ ਹਾਲ ਹੀ ਵਿੱਚ ਜੰਮੂ-ਕਸ਼ਮੀਰ ਅਤੇ ਹਰਿਆਣਾ ਦਾ ਦੌਰਾ ਵੀ ਕੀਤਾ ਸੀ। ਚੋਣ ਕਮਿਸ਼ਨ ਨੇ ਅੱਜ ਪ੍ਰੈ੍ਸ ਕਾਨਫਰੰਸ ਬੁਲਾਈ ਹੈ, ਜਿਸ ਕਰਕੇ ਅਟਕਲਾਂ ਲਾਈਆ ਜਾ ਰਹੀਆਂ ਹਨ ਕਿ ਅੱਜ ਚੋਣਾਂ ਦਾ ਐਲਾਨ ਹੋ ਸਕਦਾ ਹੈ।
ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜੰਮੂ-ਕਸ਼ਮੀਰ ‘ਚ ਚੋਣਾਂ ਦਾ ਐਲਾਨ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ 2018 ‘ਚ ਸਰਕਾਰ ਭੰਗ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਚੋਣਾਂ ਨਹੀਂ ਹੋਈਆਂ ਹਨ। ਜੰਮੂ-ਕਸ਼ਮੀਰ ਵਿੱਚ ਪਿਛਲੀ ਵਾਰ 2014 ਵਿੱਚ ਚੋਣਾਂ ਹੋਈਆਂ ਸਨ। ਉਦੋਂ ਭਾਜਪਾ-ਪੀਡੀਪੀ ਨੇ ਗਠਜੋੜ ਕੀਤਾ ਸੀ। ਹਾਲਾਂਕਿ ਬਾਅਦ ‘ਚ ਭਾਜਪਾ ਨੇ ਇਸ ਗਠਜੋੜ ਤੋਂ ਦੂਰੀ ਬਣਾ ਲਈ। ਭਾਜਪਾ ਅਤੇ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੀ ਗੱਠਜੋੜ ਸਰਕਾਰ 2018 ਵਿੱਚ ਡਿੱਗ ਗਈ ਸੀ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਇਸੀ ਤਰਾਂ ਹਰਿਆਣਾ ਵਿੱਚ ਵੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਹਰਿਆਣਾ ਵਿੱਚ ਮੌਜੂਦਾ ਸਰਕਾਰ ਦਾ ਕਾਰਜਕਾਲ ਨਵੰਬਰ ਵਿੱਚ ਖਤਮ ਹੋ ਰਿਹਾ ਹੈ। ਸਾਲ  2019 ਦੀਆਂ ਵਿਧਾਨ ਸਭਾ ਚੋਣਾਂ  ਭਾਜਪਾ-ਜੇਜੇਪੀ ਨੇ ਮਿਲਕੇ ਲੜੀ ਸੀ ਤੇ ਸਰਕਾਰ ਬਣਾਈ। ਹਾਲਾਂਕਿ ਦੋਵਾਂ ਪਾਰਟੀਆਂ ਦਾ ਗਠਜੋੜ ਇਸ ਸਾਲ ਮਾਰਚ ਵਿੱਚ ਟੁੱਟ ਗਿਆ ਸੀ। ਦੂਜੇ ਪਾਸੇ ਭਾਜਪਾ ਨੇ ਮਨੋਹਰ ਲਾਲ ਖੱਟਰ ਨੂੰ ਹਟਾ ਕੇ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦਾ ਮੁੱਖ ਮੰਤਰੀ ਬਣਾਇਆ ਸੀ। ਹਰਿਆਣਾ ਵਿਚ ਵਿਧਾਨ ਸਭਾ ਦੀਆਂ 90 ਸੀਟਾਂ ਹਨ।

ਇਸੀ ਤਰਾਂ ਮਹਾਰਾਸ਼ਟਰ ਵਿੱਚ ਵੀ ਸਰਕਾਰ ਦਾ ਕਾਰਜਕਾਲ ਨਵੰਬਰ ਵਿੱਚ ਖਤਮ ਹੋ ਰਿਹਾ ਹੈ।ਰਾਜਨੀਤਿਕ ਤੌਰ ‘ਤੇ ਸਭ ਤੋਂ ਗੁੰਝਲਦਾਰ ਗਠਜੋੜ ਵਾਲੇ ਇਸ ਰਾਜ ਵਿਚ ਇਸ ਸਮੇਂ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਹੈ। ਇੱਥੇ ਭਾਜਪਾ ਗਠਜੋੜ ਦੀ ਸਭ ਤੋਂ ਵੱਡੀ ਪਾਰਟੀ ਹੈ। ਮਹਾਰਾਸ਼ਟਰ ਵਿੱਚ 288 ਸੀਟਾਂ ਹਨ

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਝਾਰਖੰਡ ਵਿੱਚ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ।ਝਾਰਖੰਡ ਵਿੱਚ ਮੌਜੂਦਾ ਹੇਮੰਤ ਸੋਰੇਨ ਸਰਕਾਰ ਦਾ ਕਾਰਜਕਾਲ ਜਨਵਰੀ 2025 ਵਿੱਚ ਖਤਮ ਹੋ ਰਿਹਾ ਹੈ। ਅਜਿਹੇ ‘ਚ ਚੋਣ ਕਮਿਸ਼ਨ ਇਸ ਰਾਜ ‘ਚ ਵਿਧਾਨ ਸਭਾ ਚੋਣਾਂ ਦਾ ਵੀ ਐਲਾਨ ਕਰ ਸਕਦਾ ਹੈ। ਇਸ ਸਮੇਂ ਝਾਰਖੰਡ ਵਿਧਾਨ ਸਭਾ ਵਿੱਚ 81 ਵਿਧਾਇਕਾਂ ਵਾਲੀ ਜੇਐਮਐਮ-ਕਾਂਗਰਸ ਗੱਠਜੋੜ ਦੀ ਸਰਕਾਰ ਹੈ। ਸੱਤਾਧਾਰੀ ਗਠਜੋੜ ਕੋਲ 48 ਵਿਧਾਇਕ ਹਨ, ਜਦੋਂ ਕਿ ਐਨਡੀਏ ਕੋਲ 32 ਵਿਧਾਇਕ ਹਨ।

Leave a Reply

Your email address will not be published. Required fields are marked *