ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ।ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।ਉਨ੍ਹਾਂ ਨੇ ਲੋਕਾਂ ਨੂੰ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।