ਪੈਰਿਸ ਤੋਂ ਪਰਤਣ ’ਤੇ ਵਿਨੇਸ਼ ਫੋਗਾਟ ਦਾ ਸ਼ਾਨਦਾਰ ਸੁਆਗਤ

ਨਵੀਂ ਦਿੱਲੀ, 17 ਅਗਸਤ (ਖ਼ਬਰ ਖਾਸ ਬਿਊਰੋ) 

ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ, ਜੋ ਪੈਰਿਸ ਓਲੰਪਿਕ ਵਿੱਚ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿੱਚ ਪਹੁੰਚਣ ਦੇ ਬਾਵਜੂਦ ਭਾਰ ਜ਼ਿਆਦਾ ਹੋਣ ਕਾਰਨ ਤਮਗਾ ਨਹੀਂ ਜਿੱਤ ਸਕੀ, ਦਾ ਅੱਜ ਇਥੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਨੇਸ਼ ਦੀ ਆਮਦ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੈਰਿਸ ਓਲੰਪਿਕ ‘ਚ ਫਾਈਨਲ ਤੋਂ ਪਹਿਲਾਂ ਕੀਤੇ ਵਜ਼ਨ ‘ਚ ਉਸ ਦਾ ਵਜ਼ਨ 100 ਗ੍ਰਾਮ ਜ਼ਿਆਦਾ ਨਿਕਲਿਆ ਸੀ, ਜਿਸ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ। ਵਿਨੇਸ਼ ਨੇ ਖੇਡ ਆਰਬਿਟਰੇਸ਼ਨ ਨੂੰ ਸਾਂਝੇ ਚਾਂਦੀ ਦਾ ਤਮਗਾ ਦਿਵਾਉਣ ਦੀ ਅਪੀਲ ਕੀਤੀ ਸੀ, ਜਿਸ ਕਾਰਨ ਉਹ ਪੈਰਿਸ ‘ਚ ਹੀ ਰੁਕੀ ਸੀ। ਖੇਡ ਅਦਾਲਤ ਨੇ ਉਸ ਦੀ ਅਪੀਲ ਰੱਦ ਕਰ ਦਿੱਤੀ ਸੀ। ਲੰਡਨ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਨਿਸ਼ਾਨੇਬਾਜ਼ ਅਤੇ ਪੈਰਿਸ ਓਲੰਪਿਕ ‘ਚ ਭਾਰਤੀ ਦਲ ਦੇ ਨੇਤਾ ਗਗਨ ਨਾਰੰਗ ਨੇ ਵਿਨੇਸ਼ ਨੂੰ ਚੈਂਪੀਅਨ ਕਿਹਾ। ਦੋਵੇਂ ਇੱਕੋ ਜਹਾਜ਼ ਰਾਹੀਂ ਦਿੱਲੀ ਪੁੱਜੇ ਸਨ। ਵਿਨੇਸ਼ ਦਾ ਸੁਆਗਤ ਕਰਨ ਵਾਲਿਆਂ ਵਿੱਚ ਬਜਰੰਗ ਪੁਨੀਆ, ਸਾਕਸ਼ੀ ਮਲਿਕ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਸਾਰਿਆਂ ਨੇ ਉਸ ਦਾ ਜੇਤੂ ਭਲਵਾਨ ਵਾਂਗ ਸੁਆਗਤ ਕੀਤਾ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

Leave a Reply

Your email address will not be published. Required fields are marked *