ਚੰਡੀਗੜ੍ਹ 18 ਅਗਸਤ (ਖ਼ਬਰ ਖਾਸ ਬਿਊਰੋ )
ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਕਨਵੀਨਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਮੁੰਬਈ ਵਿੱਚ ਦਸਤਾਰਧਾਰੀ ਸਿੱਖ ਟੀਟੀ ਜਸਬੀਰ ਸਿੰਘ ‘ਤੇ ਲੋਕਲ ਟਰੇਨ ਵਿੱਚ ਬਿਨਾਂ ਟਿਕਟ ਸਫਰ ਕਰ ਰਹੇ ਕੁਝ ਲੋਕਾਂ ਨੇ ਹਮਲਾ ਕੀਤਾ ਹੈ। ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਇਸ ਹਮਲੇ ਦੀ ਤੁਰੰਤ ਰੇਲਵੇ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇ। ਉਹਨਾਂ ਕਿਹਾ ਕਿ ਸਿੱਖ ਉਹ ਕੌਮ ਜਿਸ ਨੇ ਹਿੰਦੁਸਤਾਨ ਦੀ ਅਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ ਤੇ ਅੱਜ ਵੀ ਸਰਹੱਦਾਂ ਤੇ ਵੱਡਾ ਯੋਗਦਾਨ ਪਾ ਰਹੀ ਹੈ ਸੋ ਕੁਰਬਾਨੀਆਂ ਵਾਲੀ ਕੌਮ ਦੇ ਵਾਰਸਾਂ ਨੂੰ ਬਣਦੀ ਇੱਜ਼ਤ ਹਰ ਜਗਾ ਮਿਲਣੀ ਚਾਹੀਦੀ ਹੈ।