ਪਾਬੰਦੀ ਦੇ ਬਾਵਜੂਦ ਹੋ ਰਹੀ ਹੈ ਨਾਜਾਇਜ਼ ਮਾਈਨਿੰਗ, ਪ੍ਰਸ਼ਾਸਨ ਚੁੱਪ

ਹੁਸ਼ਿਆਰਪੁਰ, 19 ਅਗਸਤ, (ਖ਼ਬਰ ਖਾਸ ਬਿਊਰੋ)

ਪਾਬੰਦੀ ਦੇ ਬਾਵਜੂਦ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ‘ਚ ਨਜ਼ਾਇਜ਼ ਮਾਈਨਿੰਗ ਹੋ ਰਹੀ ਹੈ। ਹਾਲਾਂਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਮਾਈਨਿੰਗ ਵਿਭਾਗ ਨੇ 1 ਜੁਲਾਈ ਤੋਂ 30 ਸਤੰਬਰ ਤੱਕ ਮੁਕੰਮਲ ਮਾਈਨਿੰਗ ‘ਤੇ ਪਾਬੰਦੀ ਲਗਾ ਰੱਖੀ ਹੈ, ਇਸਦੇ ਬਾਵਜੂਦ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਦੇ ਦੋਵੇਂ ਪਾਸੇ ਸਵਾਂ ਨਦੀ ਵਿਚ ਮਾਈਨਿੰਗ ਦਾ ਕੰਮ ਹੋ ਰਿਹਾ ਹੈ। ਮਾਈਨਿੰਗ ਰੋਕੋ, ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਕੈਪਟਨ ਰਾਜੇਸ਼ ਕੁਮਾਰ, ਵਾਤਾਵਰਣ ਪ੍ਰੇਮੀ ਮਨੋਜ ਧੀਮਾਨ ਅਤੇ ਬੋਧਰਾਜ ਨੇ ਦੱਸਿਆ ਕਿ ਸਵਾਂ ਨਦੀ ਦੇ ਦੋਵੇਂ ਪਾਸੇ ਪੰਚਾਇਤ ਦੀ ਸਰਕਾਰੀ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਮਾਈਨਿੰਗ ਰੋਕੋ, ਜ਼ਮੀਨ ਬਚਾਓ, ਵਾਤਾਵਰਨ ਪ੍ਰੇਮੀਆਂ ਤੇ ਪਤਵੰਤਿਆਂ ਨੇ ਦੋਸ਼ ਲਾਇਆ ਕਿ ਪਾਬੰਦੀ ਦੇ ਬਾਵਜੂਦ ਸਟੋਰ ਕਰੱਸ਼ਰ ਮਾਲਕ ਨਾਜਾਇਜ਼ ਮਾਈਨਿੰਗ ਵਿੱਚ ਲੱਗੇ ਹੋਏ ਹਨ। ਉਨ੍ਹਾਂ ਵਿਭਾਗ ਅਤੇ ਪੁਲੀਸ ਦੀ ਮਿਲੀਭੁਗਤ ਦਾ ਦੋਸ਼ ਲਾਇਆ ਹੈ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

ਮਾਈਨਿੰਗ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਮੁਖੀ ਕੈਪਟਨ ਰਾਜੇਸ਼ ਕੁਮਾਰ ਨੇ  ਮੁੱਖ ਮੰਤਰੀ ਭਗਵੰਤ ਮਾਨ, ਮਾਈਨਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਮਾਈਨਿੰਗ ਮੰਤਰੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਪੂਰੀ ਤਰ੍ਹਾਂ ਬੰਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਕਾਂਗੜਾ ਦੇ ਮਾਈਨਿੰਗ ਇੰਸਪੈਕਟਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਹਰ ਸਾਲ ਬਰਸਾਤ ਦੇ ਤਿੰਨ ਮਹੀਨੇ ਤੱਕ ਸਰਕਾਰ ਵੱਲੋਂ ਮਾਈਨਿੰਗ ’ਤੇ ਪਹਿਲਾਂ ਤੋਂ ਪਾਬੰਦੀ ਲਗਾਈ ਜਾਂਦੀ ਹੈ। ਜੇਕਰ ਕਰੱਸ਼ਰ ਮਾਲਕ ਪਾਬੰਦੀ ਦੇ ਬਾਵਜੂਦ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਕਰੱਸ਼ਰ ਮਾਲਕ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਭਰਨਾ ਪਵੇਗਾ ਭਾਰੀ ਜੁਰਮਾਨਾ : ਐਸ.ਡੀ.ਓ
ਇਸੀ ਤਰਾਂ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਦਸੂਹਾ (ਹੁਸ਼ਿਆਰਪੁਰ) ਸੰਦੀਪ ਕੁਮਾਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਸਰਕਾਰ ਵੱਲੋਂ ਹਰ ਸਾਲ 15 ਜੁਲਾਈ ਤੋਂ 15 ਅਕਤੂਬਰ ਤੱਕ ਮਾਈਨਿੰਗ ’ਤੇ ਮੁਕੰਮਲ ਪਾਬੰਦੀ ਲਾਈ ਜਾਂਦੀ ਹੈ। ਸਾਡੀ ਟੀਮ ਦੀ ਅਚਨਚੇਤ ਚੈਕਿੰਗ ਦੌਰਾਨ ਜੇਕਰ ਕੋਈ ਫੜਿਆ ਗਿਆ ਤਾਂ ਕਰੱਸ਼ਰ ਮਾਲਕ ਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ। ਉਨਾਂ ਕਿਹਾ ਕਿ ਹਾਜੀਪੁਰ ਦੇ ਤਿੰਨ ਕਰੱਸ਼ਰ ਮਾਲਕਾਂ ‘ਤੇ ਜੁਰਮਾਨਾ ਲਗਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ।

Leave a Reply

Your email address will not be published. Required fields are marked *