ਦਿੱਲੀ-ਅੰਮਿ੍ਰਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਅਧੀਨ ਸਬੰਧਿਤ ਜ਼ਮੀਨ ਮਾਲਕਾਂ ਦੀ ਸਹਿਮਤੀ ਨਾਲ

ਲੱਗੱਭਗ 2.5 ਕਿਲੋਮੀਟਰ ਜ਼ਮੀਨ ਦਾ ਕਬਜ਼ਾ ਪ੍ਰਾਪਤ ਕਰਕੇ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦਿੱਤਾ ਗਿਆ-ਡਿਪਟੀ ਕਮਿਸ਼ਨਰ

ਪਿੰਡ ਫਤਿਆਬਾਦ ਵਿਖੇ 1.3 ਕਿਲੋਮੀਟਰ ਅਤੇ ਪਿੰਡ ਖੁਆਸਪੁਰ ਵਿਖੇ 1.2 ਕਿਲੋਮੀਟਿਰ ਜ਼ਮੀਨ ਦਾ ਕਬਜ਼ਾ ਲੈ ਕੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਕੀਤਾ ਸਪੁਰਦ

ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਮੀਨ ਮਾਲਕਾਂ ਨੂੰ ਪਹਿਲਾ ਹੀ ਵਿਸ਼ਵਾਸ਼ ਵਿੱਚ ਲੈ ਕੇ ਕੀਤੀ ਗਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ
ਸਬੰਧਿਤ ਜ਼ਮੀਨ ਦੇ ਮਾਲਕਾਂ ਵੱਲੋਂ ਕਬਜ਼ਾ ਲੈਣ ਵਿੱਚ ਕੀਤਾ ਗਿਆ ਪੂਰਾ ਸਹਿਯੋਗ

ਤਰਨ ਤਾਰਨ, 20 ਅਗਸਤ : (ਖ਼ਬਰ ਖਾਸ  ਬਿਊਰੋ)

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਨੇ ਜਾਣਕਾਰੀ ਦੱਸਿਆ ਕਿ ਅੱਜ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਦਿੱਲੀ-ਅੰਮਿ੍ਰਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਅਧੀਨ ਪਿੰਡ ਫਤਿਆਬਾਦ ਤੇ ਖੁਆਸਪੁਰ ਦੀ ਲੱਗੱਭਗ 2.5 ਕਿਲੋਮੀਟਰ ਜ਼ਮੀਨ ਦਾ ਸਬੰਧਿਤ ਜ਼ਮੀਨ ਮਾਲਕਾਂ ਦੀ ਸਹਿਮਤੀ ਨਾਲ ਕਬਜ਼ਾ ਪ੍ਰਾਪਤ ਕਰਨ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਪ ਮੰਡਲ ਮੈਜਿਸਟਰੇਟ ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਅਤੇ ਉਪ ਮੰਡਲ ਮੈਜਿਸਟਰੇਟ-ਕਮ-ਭੌਂ ਪ੍ਰਾਪਤੀ ਕੁਲੈਕਟਰ, ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਦੀ ਟੀਮ ਵੱਲੋਂ ਪਿੰਡ ਫਤਿਆਬਾਦ ਵਿਖੇ 1.3 ਕਿਲੋਮੀਟਰ ਅਤੇ ਪਿੰਡ ਖੁਆਸਪੁਰ ਵਿਖੇ 1.2 ਕਿਲੋਮੀਟਿਰ ਜ਼ਮੀਨ ਦਾ ਕਬਜ਼ਾ ਲੈ ਕੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਸਪੁਰਦ ਕੀਤਾ ਗਿਆ ਹੈ ਤਾਂ ਜੋ ਦਿੱਲੀ-ਅੰਮਿ੍ਰਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਜ਼ਮੀਨ ਮਾਲਕਾਂ ਨੂੰ ਪਹਿਲਾ ਹੀ ਵਿਸ਼ਵਾਸ਼ ਵਿੱਚ ਲੈ ਕੇ ਕੀਤੀ ਗਈ ਹੈ, ਸਬੰਧਿਤ ਜ਼ਮੀਨ ਦੇ ਮਾਲਕਾਂ ਵੱਲੋਂ ਕਬਜ਼ਾ ਲੈਣ ਵਿੱਚ ਪੂਰਾ ਸਹਿਯੋਗ ਕੀਤਾ ਗਿਆ ਹੈ। ਉਹਨਾਂ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਆਪਣਾ ਬਣਦਾ ਮੁਆਵਜ਼ਾ ਲੈ ਕੇ ਜ਼ਮੀਨ ਦਾ ਕਬਜ਼ਾ ਨੈਸ਼ਨਲ ਹਾਈਵੇ ਅਥਾਰਿਟੀ ਦੇਣ ਤਾਂ ਜੋ ਦਿੱਲੀ-ਅੰਮਿ੍ਰਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਸਕੇ। ਉਹਨਾਂ ਕਿਹਾ ਕਿ ਇਸ ਹਾਈਵੇ ਦੇ ਬਣਨ ਨਾਲ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿੱਲੀ-ਅੰਮਿ੍ਰਤਸਰ-ਕੱਟੜਾ ਐਕਸਪ੍ਰੈਸ ਵੇਅ ਦੀ ਉਸਾਰੀ ਲਈ ਜਿਲਾ ਤਰਨ ਤਾਰਨ ਵਿੱਚ ਕੁੱਲ 21 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸਬ ਡਵੀਜ਼ਨ ਖਡੂਰ ਸਾਹਿਬ ਵਿੱਚ ਦਿੱਲੀ-ਅੰਮਿ੍ਰਤਸਰ-ਕੱਟੜਾ ਐਕਸਪ੍ਰੈਸ ਵੇਅ ਲਈ ਹੁਣ ਤੱਕ ਕੁੱਲ 19 ਪਿੰਡਾਂ ਦੀ 239.51 ਹੈਅਕਟੇਅਰ (22.75 ਕਿਲੋਮੀਟਰ) ਜ਼ਮੀਨ ਐਕਵਾਇਰ ਕਰਨ ਲਈ ਪ੍ਰਕਿਰਿਆ ਚੱਲ ਰਹੀ ਹੈ ।
ਉਹਨਾਂ ਦੱਸਿਆ ਕਿ ਦਿੱਲੀ-ਅੰਮਿ੍ਰਤਸਰ-ਕੱਟੜਾ ਐਕਸਪ੍ਰੈਸ ਵੇਅ ਦੀ ਉਸਾਰੀ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਦੀ ਜ਼ਮੀਨ ਮਾਲਕਾਂ ਨੂੰ ਲੱਗਭੱਗ 138 ਕੋਰੜ ਰੁਪਏ ਦੀ ਵੰਡ ਕੀਤੀ ਜਾ ਚੁੱਕੀ ਹੈ ਅਤੇ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਜਾਰੀ ਹੈ।
ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟਰੇਟ-ਕਮ-ਭੌਂ ਪ੍ਰਾਪਤੀ ਕੁਲੈਕਟਰ, ਤਰਨ ਤਾਰਨ ਅਤੇ ਖਡੂਰ ਸਾਹਿਬ ਹਦਾਇਤ ਕੀਤੀ ਗਈ ਹੈ ਕਿ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁਕੰਮਲ ਕਬਜ਼ਾ ਨੈਸ਼ਨਲ ਹਾਈਵੇ ਨੂੰ ਜਲਦ ਦਿਵਾਇਆ ਜਾਵੇ ਤਾਂ ਜੋ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਅੰਦਰ-ਅੰਦਰ ਪੂਰਾ ਕੀਤਾ ਜਾ ਸਕੇ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

Leave a Reply

Your email address will not be published. Required fields are marked *