ਸਥਾਨਕ ਚੋਣਾਂ ਵਿਚ ਰਾਜੀਵ ਗਾਂਧੀ ਨੇ ਦਿੱਤੀ ਸੀ ਔਰਤਾਂ ਨੂੰ ਰਾਖਵਾਂਕਰਨ

ਚੰਡੀਗੜ੍ਹ,20 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਮਹਿਲਾ ਕਾਂਗਰਸ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 80ਵੀਂ ਜਨਮ ਸ਼ਤਾਬਦੀ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਈ ਗਈ। ਮੁੱਖ ਸਮਾਗਮ ਪੰਜਾਬ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ, ਵਿੱਚ ਹੋਇਆ ਜਿੱਥੇ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਮੈਂਬਰਾਂ ਨੇ ਆਪਣੇ ਦੂਰਅੰਦੇਸ਼ ਨੇਤਾ ਨੂੰ ਯਾਦ ਕੀਤਾ ਜਿਸ ਨੇ ਔਰਤਾਂ ਲਈ ਰਾਖਵਾਂਕਰਨ ਦੀ ਨੀਂਹ ਰੱਖੀ ਸੀ।
ਪੰਜਾਬ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ, ਡਾ. ਅਮਨਦੀਪ ਢੋਲੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਰਾਜੀਵ ਗਾਂਧੀ ਜੀ ਦੇ ਸੁਪਨੇ ਨੂੰ ਅੱਗੇ ਵਧਾਉਣ ਲਈ ਭਾਰਤੀ ਮਹਿਲਾ ਕਾਂਗਰਸ ਪ੍ਰਧਾਨ ਅਲਕਾ ਲਾਂਬਾ ਅਤੇ ਰਾਜ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਮਹਿਲਾ ਕਾਂਗਰਸ ਬਹੁਤ ਵਧੀਆ ਕੰਮ ਕਰ ਰਹੀ ਹੈ। ਡਾ. ਅਮਨਦੀਪ ਢੋਲੇਵਾਲ ਨੇ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਰਾਜੀਵ ਗਾਂਧੀ ਨੇ ਭਾਰਤੀ ਸਿਆਸਤ ਵਿੱਚ ਔਰਤਾਂ ਦੇ ਮਹੱਤਵਪੂਰਨ ਰੋਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਨੀਤੀਆਂ ਲਾਗੂ ਕੀਤੀਆਂ। ਰਾਜੀਵ ਗਾਂਧੀ ਦੀ ਅਗਵਾਈ ਹੇਠ ਔਰਤਾਂ ਲਈ ਰਾਖਵਾਂਕਰਨ ਦਾ ਲਾਭ ਮਿਲਿਆ। ਉਹਨਾਂ ਨੇ 73ਵੀਂ ਅਤੇ 74ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰਕੇ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ। ਪਰੰਤੂ ਭਾਜਪਾ ਸਰਕਾਰ ਨੇ ਅਜੇ ਤੱਕ 33% ਮਹਿਲਾ ਰਾਖਵਾਂਕਰਨ ਬਿਲ ਲਾਗੂ ਨਹੀਂ ਕੀਤਾ ਹੈ।
ਮਹਿਲਾ ਕਾਂਗਰਸ ਜ਼ਿਲਾ ਮੋਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਮੈਂਬਰਾਂ ਨੂੰ ਰਾਜੀਵ ਗਾਂਧੀ ਜੀ ਦੇ ਸਿਧਾਂਤਾਂ ‘ਤੇ ਚਲਣ ਅਤੇ ਸਥਾਈ ਵਿਕਾਸ ਅਤੇ ਰਾਸ਼ਟ੍ਰ ਨਿਰਮਾਣ ਵੱਲ ਅੱਗੇ ਵਧਣ ਦੀ ਅਪੀਲ ਕੀਤੀ।
ਇਸ ਸਮਾਗਮ ਵਿੱਚ ਉਹਨਾਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਮਹਿਲਾ ਰਾਖਵਾਂਕਰਨ ਦਾ ਲਾਭ ਲੈ ਕੇ ਚੋਣਾਂ ਲੜੀਆਂ ਹਨ। ਸਮਾਗਮ ਦੇ ਅੰਤ ‘ਤੇ, ਪੰਜਾਬ ਵਿੱਚ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਪ੍ਰਣ ਲਿਆ ਗਿਆ। ਰਾਜੀਵ ਗਾਂਧੀ ਜੀ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਇਹ ਸੰਕਲਪ ਦੁਹਰਾਇਆ ਗਿਆ ਕਿ ਔਰਤਾਂ ਲਈ ਸਮਾਜਕ ਨਿਆਂ, ਹਿੱਸੇਦਾਰੀ ਅਤੇ ਸਮਾਨਤਾ ਦੀ ਲਹਿਰ ਨੂੰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਤੇ ਭੁਪਿੰਦਰ ਕੌਰ, ਰੁਪਿੰਦਰ ਕੌਰ, ਸਮਾਜਕ ਕਾਰਕੁਨ ਸੁਮਿਤਰਾ ਜੀ, ਰੁਪਿੰਦਰ ਕੌਰ, ਕੁਲਵੰਤ ਕੌਰ, ਅਤੇ ਤ੍ਰਿਪਤਾ ਠਾਕੁਰ ਵਲੋਂ ਵੀ ਸਭਾ ਨੂੰ ਸੰਬੋਧਨ ਕੀਤਾ ਗਿਆ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

Leave a Reply

Your email address will not be published. Required fields are marked *