ਮੁੰਬਈ ਵਿਖੇ ਮੁੱਖ ਮੰਤਰੀ ਇਹਨਾਂ ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ 

ਚੰਡੀਗੜ੍ਹ 20 ਅਗਸਤ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਨੇ ਅੱਜ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਿਆ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮੁੰਬਈ ਵਿਖੇ ਵੱਡੇ ਕਾਰੋਬਾਰੀਆਂ ਨਾਲ ਮੀਟਿੰਗ ਕਰਨਗੇ। ਜਾਣਕਾਰੀ ਅਨੁਸਾਰ ਜਿੰਦਲ ਸਟੀਲ ਕੰਪਨੀ ਭਾਜਪਾ ਨੇਤਾ ਨਵੀਨ ਜਿੰਦਲ ਦੀ ਕੰਪਨੀ ਹੈ। ਮੁੱਖ ਮੰਤਰੀ ਪੰਜਾਬ ਵਿਚ ਸਟੀਲ ਪਲਾਂਟ ਲਗਾਉਣ ਲਈ ਮਨਾਉਣ ਦਾ ਯਤਨ ਕਰਨਗੇ। ਜੇਕਰ ਨਵੀਨ  ਜਿੰਦਲ ਪੰਜਾਬ ਵਿਚ ਸਟੀਲ ਕੰਪਨੀ ਲਾਉਣ ਲਈ ਸਹਿਮਤੀ ਦੇ ਦਿੰਦੇ ਹਨ ਤਾਂ ਕਰੀਬ 2600 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿਚ ਆ ਸਕਦਾ ਹੈ। ਜਿੰਦਲ ਗਰੁੱਪ ਰਾਜਪੁਰਾ ਨੇੜੇ ਸਟੀਲ ਪਲਾਂ ਲਗਾ ਸਕਦਾ ਹੈ। ਇਸੀ ਤਰਾਂ ਆਈਟੀ ਸੈਕਟਰ ਦੀ ਵੱਡੀ ਡਾਟਾ ਬੇਸ ਕੰਪਨੀ ਸਿਫੀ ਟੈਕਨਾਲੋਜੀ ਦੇ ਪ੍ਰਬੰਧਕਾਂ ਨਾਲ ਵੀ ਕਰਨਗੇ। ਇਸੀ ਤਰਾਂ ਟਾਇਰ ਕੰਪਨੀ CEAT Tyres ਉੱਤਰੀ ਭਾਰਤ ਵਿੱਚ ਆਪਣਾ ਪਹਿਲਾ ਪਲਾਂਟ ਲਗਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਦਾ ਇਸ ਕੰਪਨੀ ਦੇ ਨੁਮਾਇੰਦਿਆਂ ਨੂੰ ਮਿਲਣ ਦਾ ਵੀ ਪ੍ਰੋਗਰਾਮ ਦੱਸਿਆ ਜਾਂਦਾ ਹੈ। ਨਵਾਂਸ਼ਹਿਰ ਵਿਖੇ ਸਨ ਫਾਰਮਾ ਦਾ  ਇੱਕ ਪਲਾਂਟ ਹੈ, ਜਿਸਦਾ ਉਹ 300 ਕਰੋੜ ਰੁਪਏ ਦਾ ਨਿਵੇਸ਼ ਕਰਕੇ ਵਿਸਥਾਰ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਸਨ ਫਾਰਮਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕਰਨਗੇ। ਇਸਤੋ ਇਲਾਵਾ ਫਿਲਮ ਜਗਤ ਅਤੇ ਸੰਗੀਤ ਜਗਤ ਦੀਆਂ ਹਸਤੀਆਂ ਨਾਲ ਗੱਲਬਾਤ ਕਰਕੇ ਮੋਹਾਲੀ , ਲੁਧਿਆਣਾ ਵਿਖੇ ਫਿਲਮ ਸਿਟੀ ਬਣਾਉਣ ਜਾਂ ਪੰਜਾਬ ਵਿਚ ਵਪਾਰ ਸਥਾਪਤ ਕਰਨ ਲਈ ਪ੍ਰੇਰਿਤ ਕਰ ਸਕਦੇ ਹਨ। ਮੁੱਖ ਮੰਤਰੀ ਸਿਆਸਤ ਵਿਚ ਆਉਣ ਤੋ ਪਹਿਲਾਂ ਸੰਗੀਤ ਜਗਤ ਨਾਲ ਜੁੜੇ ਹੋਏ ਸਨ ਤੇ ਉਹਨਾਂ ਨੂੰ ਫਿਲਮਾਂ, ਮੰਨੋਰੰਜਨ, ਸੰਗੀਤ ਬਾਰੇ  ਚੰਗੀ ਜਾਣਕਾਰੀ ਹੈ ਤੇ ਇਸ ਖੇਤਰ ਨਾਲ ਜੁੜੇ ਕਾਰੋਬਾਰੀਆਂ ਨਾਲ ਵੀ ਪੁਰਾਣੀ ਸਾਂਝ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿੱਚੋਂ ਇੱਕ ਪਵਿੱਤਰ ਸਥਾਨ ਹੈ, ਜਿੱਥੋਂ ਕੌਮ ਨੂੰ ਅਧਿਆਤਮਕ, ਅਲੌਕਿਕ ਅਤੇ ਨੈਤਿਕ ਤਾਕਤ ਤੇ ਰਹਿਨੁਮਾਈ ਮਿਲਦੀ ਹੈ।  ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਨੇ ਆਪਣੇ ਜੀਵਨ ਦਾ ਲੰਮਾ ਸਮਾਂ ਇਸ ਪਵਿੱਤਰ ਸਥਾਨ ’ਤੇ ਹੀ ਗੁਜ਼ਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਦਾ ਮੌਕਾ ਪਾ ਕੇ ਉਹ ਖ਼ੁਦ ਨੂੰ ਵਡਭਾਗਾ ਸਮਝਦੇ ਹਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Leave a Reply

Your email address will not be published. Required fields are marked *