ਮੁਲਾਜ਼ਮਾਂ ਦੇ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਗਠਿਤ

ਚੰਡੀਗੜ੍ਹ, 21 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ  ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ।  ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

Leave a Reply

Your email address will not be published. Required fields are marked *