ਆਰ.ਪੀ.ਜੀ. ਗਰੁੱਪ ਪੰਜਾਬ ਵਿੱਚ ਵੱਡੇ ਪੱਧਰ ‘ਤੇ ਨਿਵੇਸ ਕਰਨ ਦਾ ਇੱਛੁਕ

ਮੁੰਬਈ, 21 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ ਕਰਨ ਦੀ ਇੱਛਾ ਜਾਹਰ ਕੀਤੀ ਗਈ ਹੈ।
ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਵਿੱਚ ਨਿਵੇਸ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ ਦੇ ਉਦਯੋਗਿਕ ਧੁਰੇ ਵਜੋਂ ਤੇਜੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸਹਾਲੀ ਵਿੱਚ ਅਹਿਮ ਭੂਮਿਕਾ ਰੱਖਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਦੇ ਇਸ ਉਦਯੋਗ ਪੱਖੀ ਮਾਹੌਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਜਿਸ ਵਿੱਚ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਬਿਹਤਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਸ਼ਾਮਲ ਹੈ। ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸਾ ਤਿਆਰ ਹੈ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸਨ ਫਾਰਮਾਸਿਊਟੀਕਲ ਇੰਡਸਟਰੀਜ ਲਿਮਟਿਡ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸਾਸਨ ਦਾ ਹਵਾਲਾ ਦਿੰਦਿਆਂ ਪੰਜਾਬ ਵਿੱਚ ਮਹੱਤਵਪੂਰਨ ਨਿਵੇਸ ਕਰਨ ਸਬੰਧੀ ਆਪਣੀ ਕੰਪਨੀ ਦੀ ਡੂੰਘੀ ਦਿਲਚਸਪੀ ਜਾਹਰ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਲਾਭਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸਾਹੀ ਦੇ ਪੇਸੇਵਰ ਵਿਹਾਰ ਨੂੰ ਉਜਾਗਰ ਕੀਤਾ, ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇੱਕ ਤਰਜੀਹੀ ਸਥਾਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਇੱਕ ਵੱਡੀ ਭਾਈਵਾਲੀ ਦੀ ਸੁਰੂਆਤ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਨਵੇਂ ਮੌਕੇ ਪੈਦਾ ਹੋਣਗੇ। ਕੰਪਨੀ ਨੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦਾ ਵਿਸਥਾਰ ਕਰਨ ਵਿੱਚ ਦਿਲਚਸਪੀ ਪ੍ਰਗਟ ਕੀਤੀ।
ਇਸ ਤੋਂ ਪਹਿਲਾਂ, ਦਾਮੋਦਰਨ ਸਤਗੋਪਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਾਰਮਾ ਕੰਪਨੀ ਦਾ ਸਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਮੌਜੂਦਾ ਸਮੇਂ ਟੌਂਸਾ, ਬਲਾਚੌਰ (ਐਸ.ਬੀ.ਐਸ. ਨਗਰ) ਅਤੇ ਮੁਹਾਲੀ (ਐਸ.ਏ.ਐਸ. ਨਗਰ) ਵਿੱਚ ਪ੍ਰਾਜੈਕਟ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਬ੍ਰਾਂਡਡ ਉਤਪਾਦਾਂ ਲਈ ਇਨ-ਲਾਇਸੈਂਸਿੰਗ, ਐਮ ਐਂਡ ਏ ਅਤੇ ਆਊਟ ਲਾਇਸੈਂਸਿੰਗ ਗਤੀਵਿਧੀਆਂ ਰਾਹੀਂ ਕਾਰੋਬਾਰ ਦਾ ਵਿਸਥਾਰ ਕਰਨ ਦੀ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਵਿਸਵ ਪ੍ਰਸਿੱਧ ਅਕਾਦਮੀਆਂ ਅਤੇ ਸੰਸਥਾਵਾਂ ਨਾਲ ਸਾਂਝੇ ਉੱਦਮ ਅਤੇ ਖੋਜ ਸਬੰਧੀ ਭਾਈਵਾਲੀ ਵੀ ਸਥਾਪਤ ਕਰਨਾ ਚਾਹੁੰਦੀ ਹੈ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਇਸ ਦੌਰਾਨ ਆਰ.ਪੀ.ਜੀ. ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਆਪਣੇ ਗਰੁੱਪ ਵੱਲੋਂ ਸੂਬੇ ਵਿੱਚ ਨਿਵੇਸ ਕਰਨ ਦੀ ਇੱਛਾ ਜਾਹਰ ਕਰਦਿਆਂ ਉਦਯੋਗਪਤੀਆਂ ਨੂੰ ਦਰਪੇਸ ਮੁਸਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸਲਾਘਾ ਕੀਤੀ। ਪੰਜਾਬ ਵਿੱਚ ਵੱਡੇ ਪੱਧਰ ‘ਤੇ ਨਿਵੇਸ ਕਰਨ ਦੀ ਇੱਛਾ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸੀਏਟ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਸਥਾਰ ਕਰਨ ਸਬੰਧੀ ਯੋਜਨਾਵਾਂ ਉਲੀਕੀਆਂ ਹਨ ਕਿਉਂਕਿ ਸੂਬਾ ਸੀਏਟ ਦੇ ਵਿਕਾਸ ਲਈ ਇੱਕ ਆਦਰਸ ਸਥਾਨ ਹੈ। ਉਨ੍ਹਾਂ ਕਿਹਾ ਕਿ ਗਰੁੱਪ ਵੱਲੋਂ ਪਹਿਲਾਂ ਹੀ ਦੱਖਣ ਅਤੇ ਪੱਛਮ ਵਿੱਚ ਵੱਡੇ ਪੱਧਰ ‘ਤੇ ਨਿਵੇਸ ਕੀਤਾ ਗਿਆ ਹੈ ਅਤੇ ਹੁਣ ਪੰਜਾਬ ਦੀ ਵਾਰੀ ਹੈ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

ਸਿਫੀ ਟੈਕਨਾਲੋਜੀਜ ਲਿਮਟਿਡ ਦੇ ਪ੍ਰਧਾਨ ਦਲੀਪ ਕੌਲ ਨੇ ਕਿਹਾ ਕਿ ਸਿਫੀ ਟੈਕਨਾਲੋਜੀਜ ਨੇ ਪਹਿਲੇ ਪੜਾਅ ਵਿੱਚ ਮੋਹਾਲੀ ਵਿੱਚ ਇੱਕ ਸਮਰਪਿਤ/ਕੈਪਟਿਵ ਡੇਟਾ ਸੈਂਟਰ ਸਥਾਪਤ ਕਰਨ ਅਤੇ ਪੰਜਾਬ ਵਿੱਚ ਆਰਟੀਫੀਸੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਹੌਰੀਜੋਂਟਲ ਡੇਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੌਰਾਨ ਜੇ.ਐਸ.ਡਬਲਯੂ. ਗਰੁੱਪ ਨੇ ਸੂਬੇ ਵਿੱਚ ਜੇ.ਐਸ.ਡਬਲਯੂ ਸਟੀਲ ਕੋਟਿੰਗ ਉਤਪਾਦਾਂ ਸਮੇਤ 1600 ਕਰੋੜ ਰੁਪਏ ਦਾ ਹੋਰ ਨਿਵੇਸ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਜੇ.ਐਸ.ਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਹੀਆ ਅਤੇ ਅਸਵਨੀ ਕੁਮਾਰ ਸਰਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਜੇ.ਐਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮ. ਨੇ ਵਿਸਥਾਰ ਲਈ 1600 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਮੌਜੂਦਾ ਪਲਾਂਟ ਦੇ ਨਾਲ ਲੱਗਦੀ 28.17 ਏਕੜ ਜਮੀਨ ਖਰੀਦੀ ਹੈ।

Leave a Reply

Your email address will not be published. Required fields are marked *