ਅਕਾਲੀ ਸੁਧਾਰ ਲਹਿਰ ਦੇ ਆਗੂਆਂ ਦੀ ਟੌਹੜਾ ਦੇ 100ਵੇਂ ਜਨਮ ਦਿਨ ਮਨਾਉਣ ਸੰਬੰਧੀ ਹੋਈ ਅਹਿਮ ਮੀਟਿੰਗ

ਪਟਿਆਲਾ, 21 ਅਗਸਤ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸਮੁੱਚੀ ਪ੍ਰੀਜ਼ੀਡੀਅਮ ਅਤੇ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਦੀ ਬੇਟੀ ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਐਸ. ਜੀ. ਪੀ. ਸੀ. ਮੈਂਬਰ ਅਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਘਰ ਹੋਈ, ਜਿਸ ਵਿਚ ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਜੀ ਦਾ 100ਵਾਂ ਜਨਮ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਸੁਧਾਰ ਲਹਿਰ ਦੇ ਆਗੂਆਂ ਨੇ ਕਿਹਾ ਕਿ ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਨੇ ਸਾਰੀ ਉਮਰ ਪੰਥ ਦੀ ਸੇਵਾ ਵਿਚ ਲਾਈ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀਆਂ ਸੇਵਾਵਾਂ ਨੂੰ ਦਰਕਿਨਾਰ ਕਰ ਰਿਹਾ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਲਈ ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ।ਸਮੇਂ ਦੀਆਂ ਸਰਕਾਰਾਂ ਦੇ ਨਾਲ ਟੱਕਰ ਲਈ, ਜੇਲ੍ਹਾਂ ਕੱਟੀਆਂ ਪਰ ਅੱਜ ਜਿਸ ਤਰ੍ਹਾਂ ਪਾਰਟੀ ਦਾ ਵਪਾਰੀਕਰਨ ਹੋ ਰਿਹਾ ਹੈ, ਪਾਰਟੀ ਵਿਚ ਰੇਤ ਮਾਫੀਆ, ਸ਼ਰਾਬ ਮਾਫੀਆ, ਕੇਵਲ ਮਾਫੀਆ ’ਤੇ ਕਾਬਜ ਆਗੂਆਂ ਦੇ ਹੱਥਾਂ ਵਿਚ ਕਮਾਂਡ ਆ ਗਈ ਹੈ, ਉਸ ਨਾਲ ਅਕਾਲੀ ਦਲ ਆਪਣੇ ਅਸਲੀ ਮਕਸਦਤੋਂ ਹੀ ਭਟਕ ਗਿਆ ਹੈ, ਜਿਸ ਦਾ ਨੁਕਸਾਨ ਸਮੁੱਚੇ ਪੰਜਾਬ ਅਤੇ ਵਿਸ਼ੇਸ਼ ਤੌਰ ’ਤੇ ਸਿੱਖਾਂ ਨੂੰ ਹੋ ਰਿਹਾ ਹੈ ਕਿਉਂਕਿ ਅਕਾਲੀ ਦਲ ਸਿੱਖਾਂ ਤੇ ਪੰਜਾਬੀਆਂ ਦੀ ਨੁਮਾਇੰਦਾ ਜਮਾਤ ਹੈ ਤੇ ਜਦੋਂ ਅਗਵਾਈ ਕਰਨ ਵਾਲਾ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਨੂੰ ਵੀ ਅਣਦੇਖਾ ਕਰਨ ਲੱਗ ਜਾਵੇ ਤਾਂ ਫਿਰ ਪਾਰਟੀ ਕਦੇ ਵੀ ਉਪਰ ਨਹੀਂ ਉਠ ਸਕਦੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਅਕਾਲੀ ਦਲ ਨੂੰ ਬਚਾਉਣ ਲਈ ਅਤੇ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਹ ਲਹਿਰ ਚਲਾਈ ਗਈ ਹੈ।

ਹੋਰ ਪੜ੍ਹੋ 👉  10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਬਡਾਲਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਹਰਮੇਲ ਸਿੰਘ ਟੌਹੜਾ, ਭਾਈ ਮਨਜੀਤ ਸਿੰਘ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਗਗਨਜੀਤ ਸਿੰਘ ਬਰਨਾਲਾ, ਕਰਨੈਲ ਸਿੰਘ ਪੰਜੌਲੀ, ਜਰਨੈਲ ਸਿੰਘ ਕਰਤਾਰਪੁਰ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਪਰਮਜੀਤ ਕੌਰ ਲਾਂਡਰਾਂ, ਹਰੀ ਸਿੰਘ ਪ੍ਰੀਤ ਕੰਬਾਈਨ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *