ਸ੍ਰੀਨਗਰ, 23 ਅਗਸਤ (ਖ਼ਬਰ ਖਾਸ ਬਿਊਰੋ)
ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਕਿਹਾ ਹੈ ਕਿ ਜੰਮੂ-ਕਸ਼ਮੀਰ ਦੀਆਂ ਬਹੁਤੀਆਂ ਵਿਧਾਨ ਸਭਾ ਸੀਟਾਂ ’ਤੇ ਕਾਂਗਰਸ ਨਾਲ ਸਹਿਮਤੀ ਹੋ ਗਈ ਹੈ ਤੇ ਕੁੱਝ ’ਤੇ ਗੱਲਬਾਤ ਅੰਤਮ ਪੜਾਅ ’ਤੇ ਹੈ।
ਐੱਨਸੀ ਅਤੇ ਕਾਂਗਰਸ ਨੇ ਜੰਮੂ ਅਤੇ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦਾ ਐਲਾਨ ਕੀਤਾ ਹੈ। ਜਨਾਬ ਉਮਰ ਨੇ ਪੱਤਰਕਾਰਾਂ ਨੂੰ ਕਿਹਾ,‘ਤੁਹਾਨੂੰ ਦੱਸ ਸਕਦਾ ਹਾਂ ਕਿ ਅਸੀਂ ਕੁੱਲ 90 ਵਿੱਚੋਂ ਬਹੁਤੀਆਂ ’ਤੇ ਆਪਸੀ ਵੰਡ ਬਾਰੇ ਸਹਿਮਤ ਹੋ ਗਏ ਹਾਂ ਤੇ ਬਾਕੀਆਂ ਬਾਰੇ ਚਰਚਾ ਚੱਲ ਰਹੀ ਹੈ। ਅੱਜ ਵੀ ਮੀਟਿੰਗਾਂ ਹੋਣਗੀਆਂ ਅਤੇ ਬਾਕੀ ਸੀਟਾਂ ‘ਤੇ ਵੀ ਅਸੀਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਕੋਸ਼ਿਸ਼ ਕਰਾਂਗੇ।’ ਜੰਮੂ-ਕਸ਼ਮੀਰ ਦੇ ਸਾਬਕਾ ਰਾਜ ਦੇ ਸਾਬਕਾ ਮੁੱਖ ਮੰਤਰੀ ਨੇ ਹਾਲਾਂਕਿ ਹੋਰ ਵੇਰਵੇ ਸਾਂਝੇ ਕਰਨ ਤੋਂ ਇਨਕਾਰ ਕਰ ਦਿੱਤਾ। ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਤਿੰਨ ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਹੋਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।