ਚੰਡੀਗੜ੍ਹ, 23 ਅਗਸਤ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਦੇਰ ਰਾਤ ਉਦੈਪੁਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਟੈਸਟਾਂ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਪਿਛਲੇ ਕੁਝ ਦਿਨਾਂ ਤੋਂ ਆਪਣੇ ਗ੍ਰਹਿ ਸ਼ਹਿਰ ਉਦੈਪੁਰ ਵਿੱਚ ਹਨ।