ਚੰਡੀਗੜ੍ਹ, 24 ਅਗਸਤ (ਖ਼ਬਰ ਖਾਸ ਬਿਊਰੋ)
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ‘ਆਪ’ ਆਗੂ ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਬੁਲਾਰਾ ਬਣਾਇਆ ਗਿਆ ਹੈ।
ਜਦੋਂ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜੀਵਨ ਜੋਤ ਕੌਰ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਗੈਰੀ ਵੜਿੰਗ, ਮਨਜਿੰਦਰ ਸਿੰਘ ਲਾਲਪੁਰਾ, ਅਜੀਤਪਾਲ ਸਿੰਘ ਕੋਹਲੀ, ਦਿਨੇਸ਼ ਚੱਢਾ, ਨਰਿੰਦਰ ਕੌਰ ਭਾਰਜ, ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਅਮਨਦੀਪ ਕੌਰ ਨੂੰ ਬੁਲਾਰਾ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ ‘ਆਪ’ ਆਗੂ ਜਗਤਾਰ ਸਿੰਘ ਸੰਘੇੜਾ, ਸੰਨੀ ਆਹਲੂਵਾਲੀਆ, ਸ਼ਮਿੰਦਰ ਸਿੰਘ ਖਿੰਡਾ, ਰਣਜੋਧ ਸਿੰਘ ਹਾਂਡਾ, ਗੋਵਿੰਦਰ ਮਿੱਤਲ, ਹਰਸਿਮਰਨ ਸਿੰਘ ਭੁਲੱਥ, ਸਾਕਿਬ ਅਲੀ ਰਾਜਾ, ਸ਼ਸ਼ੀ ਵੀਰ ਸ਼ਰਮਾ, ਹਰਜੀ ਮਾਨ, ਵਿਕਰਮਜੀਤ ਪਾਸੀ ਅਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਵੀ ਬੁਲਾਰਾ ਬਣਾਇਆ ਗਿਆ ਹੈ |