ਵ੍ਧ ਸਕਦੀਆਂ ਹਨ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ
ਚੰਡੀਗੜ੍ਹ 19 ਅਪ੍ਰੈਲ ( ਖ਼ਬਰ ਖਾਸ ਬਿਊਰੋ)
ਟਰਾਸਪੋਰਟ ਮੰਤਰੀ ਅਤੇ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵਲੋਂ ਬੀਤੇ ਦਿਨ ਇਕ ਜਨਤਕ ਸਮਾਗਮ ਦੌਰਾਨ ਰਾਮਗੜੀਆ ਤੇ ਸੁਨਿਆਰਾ ਭਾਈਚਾਰੇ ਖਿਲਾਫ਼ ਕੀਤੀਆ ਜਾਤੀ ਟਿਪਣੀਆ ਦੇ ਦੋਸ਼ ਸਹੀ ਸਾਬਿਤ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਤਾਰਨ ਤਾਰਨ ਦੇ ਰਿਟਰਨਿੰਗ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਤੋਂ ਰਿਪੋਰਟ ਪ੍ਰਾਪਤ ਹੋ ਗਈ ਹੈ ,ਜੋ ਭਾਰਤ ਦੇ ਮੁੱਖ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ। ਉਨਾਂ ਦੱਸਿਆ ਕਿ ਰਿਟਰਨਿੰਗ ਅਧਿਕਾਰੀ ਨੇ ਰਿਪੋਰਟ ਵਿਚ ਆਪ ਦੇ ਉਮੀਦਵਾਰ ਲਾਲਜੀਤ ਭੁੱਲਰ ਵਲੋਂ ਵਰਤੀ ਭੱਦੀ ਸ਼ਬਦਾਵਲੀ ਅਤੇ ਦੋ ਫਿਰਕਿਆ ਖਿਲਾਫ਼ ਨਫ਼ਰਤ ਵਾਲੀ ਭਾਸ਼ਾ ਦਾ ਵਰਨਣ ਕੀਤਾ ਹੈ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਰਿਪੋਰਟ ’ਤੇ ਅੰਤਿਮ ਫੈਸਲਾ ਚੋਣ ਕਮਿਸ਼ਨ ਨੇ ਲੈਣਾ ਹੈ। ਕਾਬਿਲੇਗੌਰ ਹੈ ਕਿ ਇਕ ਚੋਣ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਤੇ ਖਡੂਰ ਸਾਹਿਬ ਤੋਂ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ’ਤੇ ਤੋਹਮਤਾਂ ਲਾਉਂਦੇ ਰਾਮਗੜੀਆ ਤੇ ਸੁਨਿਆਰ ਭਾਈਚਾਰਾ ਬਾਰੇ ਤਿੱਖੇ ਤੇ ਭੱਦੇ ਸ਼ਬਦ ਕਹੇ ਸਨ। ਭੁੱਲਰ ਦੀ ਇਹ ਇਤਰਾਜਯੋਗ ਟਿੱਪਣੀਆਂ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋਈਆਂ ਸਨ। ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਸੀ। ਮੁੱਖ ਚੋਣ ਅਫ਼ਸਰ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਕਮ ਰਿਟਰਨਿੰਗ ਅਧਿਕਾਰੀ ਤੋਂ ਇਸ ਸਬੰਧੀ ਸਮਾਂਬੱਧ ਰਿਪੋਰਟ ਮੰਗੀ ਸੀ।
>ਇਹ ਵੀ ਪੜੋ-
ਕਾਂਗਰਸ ਦੇ ਕੌਮੀ ਬੁਲਾਰੇ ਤੇ ਹਰਿਆਣਾ ਦੇ ਨੇਤਾ ਰਣਦੀਪ ਸੁਰਜੇਵਾਲਾ ਨੇ ਵੀ ਭਾਜਪਾ ਦੀ ਮੈਂਬਰ ਪਾਰਲੀਮੈਂਟ ਹੇਮਾ ਮਾਲਿਨੀ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਕਮਿਸ਼ਨ ਨੇ ਸੁਰਜੇਵਾਲਾ ‘ਤੇ 48 ਘੰਟਿਆਂ ਲਈ ਚੋਣ ਪ੍ਰਚਾਰ ਕਰਨ ਅਤੇ ਮੀਡੀਆ ਨਾਸ ਗੱਲਬਾਤ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਸਾਰਿਆੰ ਦੀ ਨਜ਼ਰਾਂ ਚੋਣ ਕਮਿਸ਼ਨ ਦੇ ਫੈਸਲੇ ‘ਤੇ ਟਿਕੀਆ ਹੋਈਆ ਹਨ।
ਭੁੱਲਰ ‘ਤੇ ਜਾਤੀਸੂਚਕ ਸ਼ਬਦ ਕਹਿਣ ਦਾ ਦੋਸ਼, ਚੋਣ ਕਮਿਸ਼ਨ ਕੋਲ ਪੁੱਜੀ ਸ਼ਿਕਾਇਤ